JALANDHAR WEATHER

ਇਤਿਹਾਸ 'ਚ ਵਿਰਲੀਆਂ ਹੁੰਦੀਆਂ ਹਨ ਸ੍ਰੀ ਗੁਰੂ ਤੇਗ ਬਹਾਦਰ ਜੀ ਵਰਗੀਆਂ ਸ਼ਖ਼ਸੀਅਤਾਂ - ਪ੍ਰਧਾਨ ਮੰਤਰੀ

ਕਰਨਾਲ, 25 ਨਵੰਬਰ (ਗੁਰਮੀਤ ਸਿੰਘ ਸੱਗੂ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੁਰੂਕਸ਼ੇਤਰ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਵਰਗੀਆਂ ਸ਼ਖ਼ਸੀਅਤਾਂ ਇਤਿਹਾਸ ਵਿਚ ਵਿਰਲੀਆਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਭਾਰਤੀ ਵਿਰਾਸਤ ਦੇ ਵਿਲੱਖਣ ਸੰਯੋਗ ਵਰਗਾ ਹੈ। ਹਰਿਆਣਾ ਦੇ ਰਾਜਪਾਲ ਪ੍ਰੋ. ਆਸ਼ਿਮ ਘੋਸ਼, ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ, ਕੇਂਦਰੀ ਮੰਤਰੀ ਸ਼੍ਰੀ ਮਨੋਹਰ ਲਾਲ, ਰਾਵ ਇੰਦਰਜੀਤ ਸਿੰਘ ਅਤੇ ਸ਼੍ਰੀ ਕ੍ਰਿਸ਼ਨ ਪਾਲ ਗੁਰਜਰ ਸਮੇਤ ਹੋਰ ਉਘੀਆਂ ਸ਼ਖਸੀਅਤਾਂ ਵੀ ਇਸ ਮੌਕੇ ਮੌਜੂਦ ਸਨ।

ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਕਿਵੇਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਨੂੰ ਬੇਰਹਿਮੀ ਨਾਲ ਸ਼ਹੀਦ ਕੀਤਾ ਗਿਆ, ਫਿਰ ਵੀ ਗੁਰੂ ਸਾਹਿਬ ਦਾ ਅਡੋਲ ਚਿੱਤ ਨਹੀਂ ਡੋਲਿਆ। ਪ੍ਰਧਾਨ ਮੰਤਰੀ ਨੇ ਅੰਤ ਵਿਚ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਅਡੋਲਤਾ ਅਤੇ ਨਿਡਰਤਾ ਨਵੇਂ ਭਾਰਤ ਦੀ ਤਾਕਤ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ