JALANDHAR WEATHER

ਨਵਾਂ ਭਾਰਤ ਨਾ ਤਾਂ ਡਰਦਾ ਹੈ ਤੇ ਨਾ ਹੀ ਝੁਕਦਾ ਹੈ-ਪ੍ਰਧਾਨ ਮੰਤਰੀ ਮੋਦੀ

ਕੁਰੂਕਸ਼ੇਤਰ (ਹਰਿਆਣਾ) 25 ਨਵੰਬਰ (ਏਐਨਆਈ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕੁਰੂਕਸ਼ੇਤਰ ਵਿਚ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਦੀ ਫੌਜੀ ਕਾਰਵਾਈ, ਆਪ੍ਰੇਸ਼ਨ ਸਿੰਦੂਰ ਦਾ ਹਵਾਲਾ ਦਿੰਦੇ ਹੋਏ ਕਿਹਾ "ਨਵਾਂ ਭਾਰਤ ਨਾ ਤਾਂ ਅੱਤਵਾਦ ਤੋਂ ਡਰਦਾ ਹੈ ਅਤੇ ਨਾ ਹੀ ਅੱਤਵਾਦ ਅੱਗੇ ਝੁਕਦਾ ਹੈ।"

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਭਾਵੇਂ ਸ਼ਾਂਤੀ ਚਾਹੁੰਦਾ ਹੈ ਪਰ ਇਹ ਆਪਣੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰੇਗਾ। ਆਪ੍ਰੇਸ਼ਨ ਸਿੰਦੂਰ ਨੂੰ ਅੱਤਵਾਦ ਵਿਰੁੱਧ ਦੇਸ਼ ਦੇ ਰੁਖ਼ ਨੂੰ ਦਰਸਾਉਂਦੀ ਇਕ ਪ੍ਰਮੁੱਖ ਉਦਾਹਰਣ ਵਜੋਂ ਦਰਸਾਇਆ ਗਿਆ ਹੈ।

ਕੁਰੂਕਸ਼ੇਤਰ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਅਸੀਂ ਦੁਨੀਆ ਨਾਲ ਭਾਈਚਾਰੇ ਦੀ ਗੱਲ ਕਰਦੇ ਹਾਂ ਅਤੇ ਆਪਣੀਆਂ ਸਰਹੱਦਾਂ ਦੀ ਰੱਖਿਆ ਵੀ ਕਰਦੇ ਹਾਂ। ਅਸੀਂ ਸ਼ਾਂਤੀ ਚਾਹੁੰਦੇ ਹਾਂ ਪਰ ਅਸੀਂ ਆਪਣੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰਦੇ। ਪੂਰੀ ਦੁਨੀਆ ਨੇ ਦੇਖਿਆ ਹੈ ਕਿ ਨਵਾਂ ਭਾਰਤ ਨਾ ਤਾਂ ਡਰਦਾ ਹੈ, ਨਾ ਹੀ ਰੁਕਦਾ ਹੈ ਤੇ ਨਾ ਹੀ ਅੱਤਵਾਦ ਅੱਗੇ ਝੁਕਦਾ ਹੈ। ਅੱਜ ਦਾ ਭਾਰਤ ਪੂਰੀ ਤਾਕਤ, ਹਿੰਮਤ ਅਤੇ ਸਪੱਸ਼ਟਤਾ ਨਾਲ ਅੱਗੇ ਵਧ ਰਿਹਾ ਹੈ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ