JALANDHAR WEATHER

ਉੱਤਰ ਪ੍ਰਦੇਸ਼- ਨਦੀ ਵਿਚ ਡਿੱਗੀ ਕਾਰ, ਪੰਜ ਦੀ ਮੌਤ

ਲਖਨਊ, 26 ਨਵੰਬਰ- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਵਿਚ ਬੀਤੀ ਅੱਧੀ ਰਾਤ ਤੋਂ ਬਾਅਦ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਕ ਕਾਰ ਬੇਕਾਬੂ ਹੋ ਕੇ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ਵਿਚ ਕਾਰ ਵਿਚ ਸਵਾਰ ਛੇ ਲੋਕਾਂ ਵਿਚੋਂ ਪੰਜ ਦੀ ਮੌਤ ਹੋ ਗਈ, ਜਦੋਂ ਕਿ ਚਾਲਕ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਦੇ ਦਰਵਾਜ਼ੇ ਬੰਦ ਹੋ ਗਏ ਸਨ। ਜਾਣਕਾਰੀ ਅਨੁਸਾਰ ਇਹ ਹਾਦਸਾ ਪਧੂਆ ਥਾਣਾ ਖੇਤਰ ਵਿਚ ਢਾਖੇਰਵਾ-ਗਿਰਜਾਪੁਰੀ ਹਾਈਵੇਅ 'ਤੇ ਪਾਰਸ ਪੁਰਵਾ ਪਿੰਡ ਨੇੜੇ ਉਸ ਸਮੇਂ ਵਾਪਰਿਆ, ਜਦੋਂ ਇਕ ਪਰਿਵਾਰ ਕਿਸੇ ਵਿਆਹ ਸਮਾਗਮ ਤੋਂ ਪਰਤ ਰਿਹਾ ਸੀ ਤੇ ਚਾਲਕ ਨੂੰ ਅਚਾਨਕ ਨੀਂਦ ਆ ਗਈ ਤੇ ਗੱਡੀ ਆਪਣਾ ਕੰਟਰੋਲ ਗੁਆ ਬੈਠੀ ਤੇ ਸਿੱਧੀ ਨਦੀ ਵਿਚ ਜਾ ਡਿੱਗੀ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪੁੱਜੀ ਤੇ ਸਥਾਨਕ ਲੋਕਾਂ ਨਾਲ ਮਿਲ ਕੇ ਬਚਾਅ ਕਾਰਜ ਸ਼ੁਰੂ ਕੀਤੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ