ਪੰਜਾਬ ਤੇ ਚੰਡੀਗੜ੍ਹ ’ਚ ਵਧੀ ਠੰਢ
ਚੰਡੀਗੜ੍ਹ, 26 ਨਵੰਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਵੱਧ ਗਈ ਹੈ। ਸਵੇਰੇ ਅਤੇ ਸ਼ਾਮ ਨੂੰ ਕਈ ਇਲਾਕਿਆਂ ਵਿਚ ਹਲਕੀ ਧੁੰਦ ਵੀ ਦੇਖੀ ਜਾ ਰਹੀ ਹੈ। ਖੇਤਰ ਵਿਚ ਖੁਸ਼ਕ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਰਾਜ ਵਿਚ ਘੱਟੋ-ਘੱਟ ਤਾਪਮਾਨ 0.5 ਡਿਗਰੀ ਘੱਟ ਗਿਆ ਹੈ, ਜੋ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ।
ਸਾਰੇ ਜ਼ਿਲ੍ਹਿਆਂ ਵਿਚ ਘੱਟੋ-ਘੱਟ ਤਾਪਮਾਨ ਡਿੱਗ ਗਿਆ ਹੈ। ਫਰੀਦਕੋਟ ਸਭ ਤੋਂ ਠੰਢਾ ਜ਼ਿਲ੍ਹਾ ਸੀ, ਜਿਸ ਦਾ ਘੱਟੋ-ਘੱਟ ਤਾਪਮਾਨ 4 ਡਿਗਰੀ ਸੀ।
ਮੌਸਮ ਵਿਭਾਗ ਦੇ ਅਨੁਸਾਰ ਅਗਲੇ ਸੱਤ ਦਿਨਾਂ ਵਿਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਖੁਸ਼ਕ ਰਹੇਗਾ। ਕੁਝ ਇਲਾਕਿਆਂ ਵਿਚ ਹਲਕੀ ਧੁੰਦ ਪੈ ਸਕਦੀ ਹੈ। ਹਾਲਾਂਕਿ ਰਾਤ ਦਾ ਤਾਪਮਾਨ ਲਗਭਗ ਇਕੋ ਜਿਹਾ ਰਹੇਗਾ। ਇਸ ਵਿਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
;
;
;
;
;
;
;