ਸੰਵਿਧਾਨ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਵਲੋਂ ਸੰਵਿਧਾਨ ਨਿਰਮਾਤਾਵਾਂ ਨੂੰ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 26 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਵਿਧਾਨ ਦਿਵਸ ’ਤੇ ਸੰਵਿਧਾਨ ਨਿਰਮਾਤਾਵਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਸੰਵਿਧਾਨ ਦਿਵਸ 'ਤੇ ਅਸੀਂ ਆਪਣੇ ਸੰਵਿਧਾਨ ਦੇ ਨਿਰਮਾਤਾਵਾਂ ਨੂੰ ਸ਼ਰਧਾਂਜਲੀ ਦਿੰਦੇ ਹਾਂ। ਉਨ੍ਹਾਂ ਦਾ ਦ੍ਰਿਸ਼ਟੀਕੋਣ ਅਤੇ ਦੂਰਦਰਸ਼ਤਾ ਸਾਨੂੰ ਵਿਕਾਸ ਭਾਰਤ ਦੇ ਨਿਰਮਾਣ ਲਈ ਪ੍ਰੇਰਿਤ ਕਰਦੀ ਰਹਿੰਦੀ ਹੈ। ਸਾਡਾ ਸੰਵਿਧਾਨ ਮਨੁੱਖੀ ਮਾਣ, ਸਮਾਨਤਾ ਅਤੇ ਆਜ਼ਾਦੀ ਨੂੰ ਬਹੁਤ ਮਹੱਤਵ ਦਿੰਦਾ ਹੈ, ਜਿਥੇ ਇਹ ਸਾਨੂੰ ਅਧਿਕਾਰਾਂ ਨਾਲ ਸਸ਼ਕਤ ਬਣਾਉਂਦਾ ਹੈ, ਉਥੇ ਇਹ ਸਾਨੂੰ ਨਾਗਰਿਕਾਂ ਵਜੋਂ ਸਾਡੇ ਫ਼ਰਜ਼ਾਂ ਦੀ ਵੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੂੰ ਸਾਨੂੰ ਹਮੇਸ਼ਾ ਪੂਰਾ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਹ ਫ਼ਰਜ਼ ਇਕ ਮਜ਼ਬੂਤ ਲੋਕਤੰਤਰ ਦੀ ਨੀਂਹ ਹਨ। ਆਓ ਅਸੀਂ ਆਪਣੇ ਕੰਮਾਂ ਰਾਹੀਂ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਈਏ।
;
;
;
;
;
;
;
;