ਵਾਰਿਸ ਪੰਜਾਬ ਦੇ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪੈਦਲ ਯਾਤਰਾ ਸ਼ੁਰੂ
ਤਲਵੰਡੀ ਸਾਬੋ, (ਬਠਿੰਡਾ), 26 ਨਵੰਬਰ (ਰਣਜੀਤ ਸਿੰਘ ਰਾਜੂ)- ਮਰਹੂਮ ਦੀਪ ਸਿੱਧੂ ਵਲੋਂ ਗਠਿਤ ਜਥੇਬੰਦੀ 'ਵਾਰਿਸ ਪੰਜਾਬ ਦੇ' ਬੈਨਰ ਹੇਠ ਉਨ੍ਹਾਂ ਦੇ ਭਾਈ ਮਨਦੀਪ ਸਿੰਘ ਸਿੱਧੂ ਦੀ ਅਗਵਾਈ ’ਚ ਸ੍ਰੀ ਅਨੰਦਪੁਰ ਸਾਹਿਬ ਤੱਕ ਕੱਢੀ ਜਾਣ ਵਾਲੀ ਪੈਦਲ ਯਾਤਰਾ ਅੱਜ ਅਰਦਾਸ ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋ ਗਈ। ਆਰੰਭਤਾ ਦੀ ਅਰਦਾਸ ਦਮਦਮੀ ਟਕਸਾਲ (ਸੰਗਰਾਵਾਂ) ਦੇ ਮੁਖੀ ਗਿਆਨੀ ਰਾਮ ਸਿੰਘ ਨੇ ਕੀਤੀ। ਆਰੰਭਤਾ ਮੌਕੇ ਗੱਲਬਾਤ ਕਰਦਿਆਂ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ, ਸ੍ਰੀ ਅਨੰਦਪੁਰ ਸਾਹਿਬ ਦਾ ਮਤਾ ਲਾਗੂ ਕਰਵਾਉਣ ਸਮੇਤ ਪੰਜਾਬ ਦੀਆਂ ਹੋਰਨਾਂ ਮੰਗਾਂ ਦੀ ਪ੍ਰਾਪਤੀ ਲਈ ਇਹ ਮਾਰਚ ਦਮਦਮਾ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਕੱਢਿਆ ਜਾ ਰਿਹਾ ਹੈ, ਜੋ 10 ਦਸੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ। ਅੱਜ ਪੈਦਲ ਮਾਰਚ ਦੀ ਆਰੰਭਤਾ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਤੋਂ ਇਲਾਵਾ ਕਈ ਹੋਰ ਪ੍ਰਮੁੱਖ ਆਗੂ ਵੀ ਮਾਰਚ ’ਚ ਸ਼ਮੂਲੀਅਤ ਕਰਦੇ ਦੇਖੇ ਗਏ।
;
;
;
;
;
;
;
;