JALANDHAR WEATHER

ਚੰਡੀਗੜ੍ਹ ’ਚ ਕਿਸਾਨ ਰੈਲੀ ਦੀ ਹੋਈ ਸ਼ੁਰੂਆਤ

ਚੰਡੀਗੜ੍ਹ, 26 ਨਵੰਬਰ (ਸੰਦੀਪ ਕੁਮਾਰ ਮਾਹਨਾ)- ਚੰਡੀਗੜ੍ਹ ਸੈਕਟਰ 43 ਵਿਖੇ ਕਿਸਾਨ ਰੈਲੀ ਦੀ ਸ਼ੁਰੁਆਤ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਦਿੱਲ੍ਹੀ ਮੋਰਚੇ ਦੌਰਾਨ ਸ਼ਹੀਦ ਹੋਏ 750 ਤੋਂ ਵਧ ਕਿਸਾਨਾਂ ਲਈ ਦੋ ਮਿੰਟ ਦਾ ਮੌਨ ਧਾਰ ਕੇ ਕੀਤੀ ਗਈ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਹਰਿੰਦਰ ਸਿੰਘ ਲੱਖੋਵਾਲ, ਜੋਗਿੰਦਰ ਸਿੰਘ ਉਗਰਾਹਾਂ, ਹਰਮੀਤ ਸਿੰਘ ਕਾਦੀਆਂ, ਜੰਗਵੀਰ ਸਿੰਘ ਚੌਹਾਨ, ਬੂਟਾ ਸਿੰਘ ਬੁਰਜ਼ ਗਿੱਲ, ਸਤਨਾਮ ਸਿੰਘ ਅਜਨਾਲਾ, ਬਲਦੇਵ ਸਿੰਘ ਨਿਹਾਲਗੜ੍ਹ, ਨਿਰਭੈ ਸਿੰਘ ਢੁੱਡੀਕੇ, ਬੂਟਾ ਸਿੰਘ ਸ਼ਾਦੀਪੁਰ, ਬਲਵਿੰਦਰ ਸਿੰਘ ਦੁਆਬਾ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਰੈਲੀ ਵਿਚ ਸ਼ਾਮਿਲ ਹੋਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ