ਜਬਰ ਜਨਾਹ ਦੇ ਦੋਸ਼ੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ- ਰਾਜ ਲਾਲੀ ਗਿੱਲ
ਜਲੰਧਰ, 26 ਨਵੰਬਰ- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅੱਜ ਜਲੰਧਰ ਵਿਖੇ ਜਬਰ ਜਨਾਹ ਦਾ ਸ਼ਿਕਾਰ ਹੋਈ ਪੀੜਤ ਬੱਚੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅੱਜ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਉਨ੍ਹਾਂ ਨੂੰ ਪੂਰੀ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਘਟਨਾ ਨੇ ਸਮਾਜ ਅਤੇ ਮਨੁੱਖਤਾ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਵਿਰੁੱਧ ਫਾਸਟ-ਟਰੈਕ ਕੇਸ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿਚ ਪੁਲਿਸ ਵਿਭਾਗ ਦੀ ਲਾਪਰਵਾਹੀ ਵੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨਾਲ ਮੁਲਾਕਾਤ ਕਰਕੇ ਏ.ਐਸ.ਆਈ. ਮੰਗਤ ਰਾਮ ਵਿਰੁੱਧ ਕੀਤੀ ਗਈ ਕਾਰਵਾਈ ਬਾਰੇ ਵਿਚਾਰ ਕਰਨਗੇ ਅਤੇ ਕਮਿਸ਼ਨਰ ਨੂੰ ਇਸ ਘਟਨਾ ਵਿਚ ਸ਼ਾਮਿਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਨਗੇ।
;
;
;
;
;
;
;