JALANDHAR WEATHER

ਕਿਸਾਨਾਂ ਲਈ ਖੁਸ਼ਖਬਰੀ : ਮਾਨ ਸਰਕਾਰ ਨੇ ਵਧਾਇਆ ਗੰਨੇ ਦਾ ਭਾਅ

ਡੇਰਾ ਬਾਬਾ ਨਾਨਕ, 26 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਅੱਜ ਡੇਰਾ ਬਾਬਾ ਨਾਨਕ ਪੁੱਜੇ। ਇਥੇ ਉਨ੍ਹਾਂ ਨੇ ਕਿਸਾਨਾਂ ਲਈ ਵੱਡੇ ਤੋਹਫੇ ਦਾ ਐਲਾਨ ਕੀਤਾ।
ਉਨ੍ਹਾਂ ਨੇ ਇਸ ਵਾਰ ਗੰਨੇ ਦਾ ਰੇਟ 401 ਰੁਪਏ ਤੋਂ ਵਧਾ ਕੇ 416 ਰੁਪਏ ਕਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਦੀ ਮਦਦ ਲਈ ਵੀ ਅੱਗੇ ਆਏ ਹਨ। ਉਨ੍ਹਾਂ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਨਵੇਂ ਘਰ ਬਣਾਉਣ ਲਈ ਮਨਜ਼ੂਰੀ ਪੱਤਰ ਵੀ ਦਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਵਿਚ ਸਿਰਫ ਘਰ ਹੀ ਨਹੀਂ ਰੁੜੇ, ਸਗੋਂ ਲੋਕਾਂ ਦੇ ਸੁਪਨੇ ਵੀ ਰੁੜ੍ਹ ਗਏ। ਸਕੂਲੀ ਬੱਚਿਆਂ ਦੀਆਂ ਕਿਤਾਬਾਂ ਤੱਕ ਰੁੜ੍ਹ ਗਈਆਂ। ਕਿਸਾਨਾਂ ਦੀਆਂ ਫਸਲਾਂ ਰੁੜ੍ਹ ਗਈਆਂ। ਮਾਨ ਨੇ ਕਿਹਾ ਕਿ ਇਸ ਇਲਾਕੇ ਦਾ ਹੜ੍ਹਾਂ ਨਾਲ ਸਭ ਤੋਂ ਜ਼ਿਆਦਾ ਨੁਕਸਾਨ ਹੋਇਆ। ਪੰਜਾਬੀਆਂ ਦੇ ਹੌਸਲੇ ਅੱਗੇ ਇਹ ਸਾਰੀਆਂ ਮੁਸ਼ਕਲਾਂ ਕੁਝ ਵੀ ਨਹੀਂ। ਹੜ੍ਹ ਆਏ ਤਾਂ ਪੰਜਾਬੀਆਂ ਨੇ ਥਾਂ-ਥਾਂ ਲੰਗਰ ਲਗਾਏ।

ਮਾਨ ਨੇ ਕਿਹਾ ਕਿ ਕੋਈ ਹੋਰ ਸੂਬਾ ਇੰਨੇ ਵੱਡੇ ਸੰਕਟ ਵਿਚੋਂ ਨਿਕਲ ਨਹੀਂ ਸਕਿਆ। ਪਰ ਪੰਜਾਬੀਆਂ ਨੇ ਹਿੰਮਤ ਨਹੀਂ ਹਾਰੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ