JALANDHAR WEATHER

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਦਿਆਰਥੀ ਵਿਧਾਨ ਸਭਾ ਦਾ ਮੌਕ ਇਜਲਾਸ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਕਰਨੈਲ ਸਿੰਘ)- ਭਾਰਤ ਦੇ ਸੰਵਿਧਾਨ ਦਿਵਸ ਮੌਕੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਆਰਜੀ ਪੰਜਾਬ ਵਿਧਾਨ ਸਭਾ ਵਿਚ ਵਿਦਿਆਰਥੀ ਵਿਧਾਨ ਸਭਾ ਦਾ ਮੌਕ ਇਜਲਾਸ ਕਰਵਾਇਆ ਗਿਆ। ਇਸ ਵਿਸ਼ੇਸ਼ ਵਿਦਿਆਰਥੀ ਸੈਸ਼ਨ ਵਿਚ ਪੰਜਾਬ ਦੇ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜਿੱਥੇ ਪੰਜਾਬ ਕੈਬਨਿਟ ਦੇ ਵੱਖ-ਵੱਖ ਮੰਤਰੀਆਂ ਦੇ ਰੋਲ ਅਦਾ ਕੀਤੇ, ਉਥੇ ਹੀ ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਦੇ ਰੂਪ ਵਿਚ ਸਕੂਲਾਂ ਦੇ ਵਿਦਿਆਰਥੀਆਂ ਨੇ ਬਤੌਰ ਵਿਧਾਇਕ ਹਿੱਸਾ ਲਿਆ।

ਇਜਲਾਸ ਦੌਰਾਨ ਜਿੱਥੇ ਵਿਦਿਆਰਥੀਆਂ ਵੱਲੋਂ ਆਪਣੇ-ਆਪਣੇ ਹਲਕੇ ਦੇ ਕੰਮਾਂ ਸੰਬੰਧੀ ਮਤੇ ਪੇਸ਼ ਕੀਤੇ ਗਏ, ਉੱਥੇ ਹੀ ਸੰਬੰਧਿਤ ਵਿਭਾਗਾਂ ਦੇ ਨਾਮਜ਼ਦ ਮੰਤਰੀਆਂ ਦਾ ਰੋਲ ਅਦਾ ਕਰ ਰਹੇ ਵਿਦਿਆਰਥੀਆਂ ਨੇ ਸੰਬੰਧਤ ਸਵਾਲਾਂ ਦੇ ਜਵਾਬ ਵੀ ਦਿੱਤੇ। ਇਜਲਾਸ ਦੀ ਵਿਸ਼ੇਸ਼ਤਾ ਇਹ ਰਹੀ ਕੇ ਇਸ ਇਜਲਾਸ ਵਿਚ ਵਿਰੋਧੀ ਧਿਰ ਵੱਲੋਂ ਵੀ ਇਜਲਾਸ ਵਿਚ ਸ਼ਾਨਦਾਰ ਰੋਲ ਅਦਾ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ