ਮੁੱਖ ਮੰਤਰੀ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਲੜਕੀਆਂ ਦਾ ਕਾਲਜ ਬਣਾਉਣ ਦਾ ਐਲਾਨ
ਡੇਰਾ ਬਾਬਾ ਨਾਨਕ, 26 ਨਵੰਬਰ (ਹੀਰਾ ਸਿੰਘ ਮਾਂਗਟ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਪੁੱਜੇ ਜਿੱਥੇ, ਉਨ੍ਹਾਂ ਵੱਲੋਂ ਭਰਵੇਂ ਇਕੱਠ ਦੌਰਾਨ ਲੋਕਾਂ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਕੀਤੀ ਮੰਗ ਉਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਲੜਕੀਆਂ ਦਾ ਕਾਲਜ ਬਣਾਉਣ ਦਾ ਐਲਾਨ ਕੀਤਾ ਗਿਆ।
;
;
;
;
;
;
;