ਭਾਈ ਰਜਿੰਦਰ ਸਿੰਘ ਮਹਿਤਾ ਨੂੰ ਸਦਮਾ, ਵੱਡੇ ਭਰਾ ਦਰਸ਼ਨਜੀਤ ਸਿੰਘ ਦਾ ਦੇਹਾਂਤ
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਭਾਈ ਰਜਿੰਦਰ ਸਿੰਘ ਮਹਿਤਾ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਦਰਸ਼ਨਜੀਤ ਸਿੰਘ ਅੱਜ ਸਦੀਵੀਂ ਵਿਛੋੜਾ ਦੇ ਗਏ। ਉਹ ਕਰੀਬ 75 ਵਰ੍ਹਿਆਂ ਦੇ ਸਨ ਅਤੇ ਪਟਿਆਲਾ ਵਿਖੇ ਰਹਿੰਦੇ ਸਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਸਮੇਤ ਹੋਰ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਾਈ ਮਹਿਤਾ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਭਾਈ ਮਹਿਤਾ ਨੇ ਦੱਸਿਆ ਕਿ ਸਵਰਗੀ ਦਰਸ਼ਨਜੀਤ ਸਿੰਘ ਦਾ ਅੰਤਿਮ ਸਸਕਾਰ ਕੱਲ 27 ਨਵੰਬਰ ਨੂੰ ਪਟਿਆਲਾ ਵਿਖੇ ਕੀਤਾ ਜਾਵੇਗਾ।
;
;
;
;
;
;
;