JALANDHAR WEATHER

ਹਮਲਾਵਰ ਨੂੰ ਚੁਕਾਉਣੀ ਪਵੇਗੀ ਵੱਡੀ ਕੀਮਤ - ਟਰੰਪ

ਵਾਸ਼ਿੰਗਟਨ, ਡੀ.ਸੀ., 27 ਨਵੰਬਰ-ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ 'ਤੇ ਲਿਖਿਆ ਕਿ ਜਿਸ ਵਿਅਕਤੀ ਨੇ ਦੋ ਨੈਸ਼ਨਲ ਗਾਰਡ ਸੈਨਿਕਾਂ ਨੂੰ ਗੋਲੀ ਮਾਰੀ, ਦੋਵੇਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਅਤੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਕਰਵਾ ਰਹੇ ਹਨ, ਉਹ ਹਮਲਾਵਰ ਵੀ ਗੰਭੀਰ ਜ਼ਖਮੀ ਹੈ। ਟਰੰਪ ਨੇ ਕਿਹਾ ਕਿ ਕੁਝ ਵੀ ਹੋਵੇ, ਉਸ ਨੂੰ ਇਸ ਦੀ ਵੱਡੀ ਕੀਮਤ ਚੁਕਾਉਣੀ ਪਵੇਗੀ। ਉਨ੍ਹਾਂ ਅੱਗੇ ਲਿਖਿਆ ਕਿ ਰੱਬ ਸਾਡੇ ਮਹਾਨ ਨੈਸ਼ਨਲ ਗਾਰਡ, ਪੂਰੀ ਫੌਜ ਅਤੇ ਕਾਨੂੰਨ ਵਿਵਸਥਾ ਨਾਲ ਜੁੜੇ ਸਾਰੇ ਲੋਕਾਂ ਦਾ ਭਲਾ ਹੋਵੇ। ਇਹ ਸੱਚਮੁੱਚ ਮਹਾਨ ਲੋਕ ਹਨ। ਮੈਂ, ਸੰਯੁਕਤ ਰਾਜ ਦੇ ਰਾਸ਼ਟਰਪਤੀ ਵਜੋਂ ਅਤੇ ਰਾਸ਼ਟਰਪਤੀ ਅਹੁਦੇ ਨਾਲ ਜੁੜੇ ਸਾਰੇ ਵਿਅਕਤੀ ਤੁਹਾਡੇ ਨਾਲ ਖੜ੍ਹੇ ਹਨ।

ਦੱਸ ਦੇਈਏ ਕਿ ਵਾਸ਼ਿੰਗਟਨ ਡੀ.ਸੀ. ਵਿਚ ਵ੍ਹਾਈਟ ਹਾਊਸ ਨੇੜੇ ਗੋਲੀਬਾਰੀ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਾਜਧਾਨੀ ਵਿਚ 500 ਵਾਧੂ ਨੈਸ਼ਨਲ ਗਾਰਡ ਸੈਨਿਕ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਅਮਰੀਕੀ ਰੱਖਿਆ ਸਕੱਤਰ ਪੀਟ ਹੇਗਸੇਥ ਨੇ ਦਿੱਤੀ। ਹੇਗਸੇਥ ਨੇ ਕਿਹਾ ਕਿ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਇਹ ਜਾਣਕਾਰੀ ਮਿਲੀ ਸੀ ਕਿ ਦੋ ਨੈਸ਼ਨਲ ਗਾਰਡ ਸੈਨਿਕਾਂ ਨੂੰ ਗੋਲੀ ਮਾਰੀ ਗਈ ਹੈ ਅਤੇ ਉਹ ਗੰਭੀਰ ਹਾਲਤ ਵਿਚ ਹਨ। ਉਨ੍ਹਾਂ ਨੇ ਇਸ ਹਮਲੇ ਨੂੰ ਜਾਣਬੁੱਝ ਕੇ ਕੀਤਾ ਗਿਆ ਅਤੇ ਕਾਇਰਤਾਪੂਰਨ ਕਾਰਵਾਈ ਦੱਸਿਆ।

ਜਾਣਕਾਰੀ ਅਨੁਸਾਰ ਘਟਨਾ ਦੇ ਸਮੇਂ ਰਾਸ਼ਟਰਪਤੀ ਡੋਨਾਲਡ ਟਰੰਪ ਵੈਸਟ ਪਾਮ ਬੀਚ ਵਿਖੇ ਆਪਣੇ ਗੋਲਫ ਕੋਰਸ 'ਤੇ ਸਨ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੋਲੀਨ ਲੇਵਿਟ ਨੇ ਕਿਹਾ ਕਿ ਵ੍ਹਾਈਟ ਹਾਊਸ ਇਸ ਦੁਖਦਾਈ ਘਟਨਾ ਦੀ ਨਿਗਰਾਨੀ ਕਰ ਰਿਹਾ ਹੈ। ਰਾਸ਼ਟਰਪਤੀ ਨੂੰ ਇਸ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ