JALANDHAR WEATHER

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸੀਸ ਸਸਕਾਰ ਦਿਵਸ ਨੂੰ ਲੈ ਕੇ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਜੇ.ਐਸ. ਨਿੱਕੂਵਾਲ)- ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਚੱਲ ਰਹੇ ਸਮਾਗਮਾਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨਾਏ ਜਾਣ ਵਾਲੇ 350 ਸਾਲਾ ਸੀਸ ਸਸਕਾਰ ਦਿਵਸ ਸਮਾਗਮਾਂ ਨੂੰ ਲੈ ਕੇ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ ਹੋ ਗਏ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਕੀਤੀ ਗਈ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ 29 ਨਵੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਗੁਰਮਤਿ ਸਮਾਗਮ ਸ਼ੁਰੂ ਹੋ ਜਾਣਗੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਦੀ ਸੰਪੂਰਨਤਾ ਵਾਲੇ ਦਿਨ ਸੰਗਤਾਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ