ਸ਼੍ਰੋਮਣੀ ਕਮੇਟੀ ਦੀ ਨਵੀਂ ਬਣੀ ਅੰਤ੍ਰਿੰਗ ਕਮੇਟੀ ਦੀ ਪਲੇਠੀ ਇਕੱਤਰਤਾ ਸ਼ੁਰੂ
ਅੰਮ੍ਰਿਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਬੀਤੀ 3 ਨਵੰਬਰ ਨੂੰ ਗਠਿਤ ਹੋਈ ਨਵੀਂ ਅੰਤ੍ਰਿੰਗ ਕਮੇਟੀ ਦੀ ਪਲੇਠੀ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਸ਼ੁਰੂ ਹੋ ਗਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅਰੰਭ ਹੋਈ, ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸੰਬੰਧਿਤ ਵਿਦਿਅਕ ਤੇ ਹੋਰ ਅਦਾਰਿਆਂ ਦੇ ਆਮ ਕੰਮਕਾਜ ਦੇ ਮਾਮਲਿਆਂ ਤੋਂ ਇਲਾਵਾ 350 ਸਾਲਾ ਸ਼ਤਾਬਦੀ ਸਮਾਗਮਾਂ ਦੇ ਲੇਖੇ ਜੋਖੇ ਅਤੇ ਬੀਤੇ ਦਿਨੀਂ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਜਥੇ ਨਾਲੋਂ ਵੱਖ ਹੋ ਕੇ ਉਥੇ ਨਿਕਾਹ ਕਰਾਉਣ ਵਾਲੀ ਸਰਬਜੀਤ ਸਮੇਤ ਹੋਰ ਭਖਦੇ ਪੰਥਕ ਮਾਮਲਿਆਂ 'ਤੇ ਵੀ ਵਿਚਾਰ ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।
;
;
;
;
;
;
;
;
;