JALANDHAR WEATHER

ਮੋਗਾ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚੰਨੀ ਤੋਂ ਲਿਆ ਅਸਤੀਫ਼ਾ

ਮੋਗਾ, 27 ਨਵੰਬਰ- ਸੂਤਰਾਂ ਤੋਂ ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਮੋਗਾ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚੰਨੀ ਤੋਂ ਐਮ.ਐਲ.ਏ. ਵਲੋਂ ਅਚਾਨਕ ਅਸਤੀਫ਼ਾ ਲੈ ਲਿਆ ਗਿਆ ਹੈ। ਹਾਲਾਂਕਿ ਇਹ ਗੱਲ ਅਜੇ ਤਸਦੀਕ ਨਹੀਂ ਹੋ ਸਕੀ ਕਿ ਆਖ਼ਿਰ ਮੇਅਰ ਚੰਨੀ ਤੋਂ ਅਸਤੀਫ਼ਾ ਕਿਉਂ ਮੰਗਿਆ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਬਲਜੀਤ ਸਿੰਘ ਚੰਨੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਪਹਿਲੇ ਮੇਅਰ ਬਣੇ ਸੀ, ਜਿਸ ਕਰਕੇ ਇਹ ਕਦਮ ਰਾਜਨੀਤੀ ਹਲਕਿਆਂ ਵਿਚ ਵੱਡੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਚੰਨੀ ਨੂੰ ਪਾਰਟੀ ’ਚੋਂ ਵੀ ਬਾਹਰ ਕੱਢ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ