ਇਮਰਾਨ ਖਾਨ ਪੂਰੀ ਤਰ੍ਹਾਂ ਤੰਦਰੁਸਤ : ਅਡਿਆਲਾ ਜੇਲ੍ਹ ਪ੍ਰਸ਼ਾਸਨ
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰ ਕੋਛੜ)- ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਪ੍ਰਸ਼ਾਸਨ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਬਾਰੇ ਪਾਕਿਸਤਾਨ 'ਚ ਫੈਲ ਰਹੀਆਂ ਅਫਵਾਹਾਂ 'ਤੇ ਆਖਰਕਾਰ ਆਪਣੀ ਚੁੱਪੀ ਤੋੜ ਦਿੱਤੀ ਹੈ। ਜੇਲ੍ਹ ਪ੍ਰਸ਼ਾਸਨ ਨੇ ਕਿਹਾ ਹੈ ਕਿ ਇਮਰਾਨ ਖਾਨ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਜੇਲ੍ਹ 'ਚ ਹੀ ਹਨ। ਜੇਲ੍ਹ ਪ੍ਰਸ਼ਾਸਨ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਉਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ, ਜਿਨ੍ਹਾਂ 'ਚ ਇਹ ਦੋਸ਼ ਲਗਾਇਆ ਗਿਆ ਸੀ ਕਿ ਇਮਰਾਨ ਖਾਨ ਨੂੰ ਉਨ੍ਹਾਂ ਦੀ ਖਰਾਬ ਸਿਹਤ ਕਾਰਨ ਕਿਤੇ ਹੋਰ ਤਬਦੀਲ ਕੀਤਾ ਗਿਆ ਹੈ। ਰਾਵਲਪਿੰਡੀ ਜੇਲ੍ਹ ਅਧਿਕਾਰੀਆਂ ਨੇ ਇਕ ਬਿਆਨ 'ਚ ਕਿਹਾ ਕਿ ਅਡਿਆਲਾ ਜੇਲ੍ਹ ਤੋਂ ਉਨ੍ਹਾਂ ਦੇ ਤਬਾਦਲੇ ਅਤੇ ਹੱਤਿਆ ਦੀਆਂ ਖ਼ਬਰਾਂ ਵਿਚ ਕੋਈ ਸੱਚਾਈ ਨਹੀਂ ਹੈ। ਉਹ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਪੂਰੀ ਡਾਕਟਰੀ ਦੇਖਭਾਲ ਪ੍ਰਾਪਤ ਕਰ ਰਹੇ ਹਨ।
;
;
;
;
;
;
;
;
;