ਪੀ.ਆਰ.ਟੀ.ਸੀ., ਪਨਬਾਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਬਰਨਾਲਾ ਦੇ ਬੱਸ ਸਟੈਂਡ ਵਿਖੇ ਕੀਤਾ ਗਿਆ ਚੱਕਾ ਜਾਮ
ਬਰਨਾਲਾ, 28 ਨਵੰਬਰ (ਨਰਿੰਦਰ ਅਰੋੜਾ)- ਜਿਥੇ ਅੱਜ ਪੀ.ਆਰ.ਟੀ.ਸੀ. ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿਚ ਇਕ ਘੰਟੇ ਦੀ ਗੇਟ ਰੈਲੀ ਕੀਤੀ ਜਾਣੀ ਸੀ ਪਰ ਬਰਨਾਲਾ ਵਿਖੇ ਗੇਟ ਰੈਲੀ ਤੋਂ ਪਹਿਲਾਂ ਹੀ ਪੁਲਿਸ ਵਲੋਂ ਯੂਨੀਅਨ ਦੇ ਆਗੂਆਂ ਨੂੰ ਰਾਊਂਡ ਅਪ ਕਰ ਲਿਆ ਗਿਆ, ਜਿਸ ਦੇ ਰੋਸ ਵਜੋਂ ਵਰਕਰਾਂ ਵਲੋਂ ਬਰਨਾਲਾ ਦੇ ਬੱਸ ਸਟੈਂਡ ਦੇ ਗੇਟ ਬੰਦ ਕਰਕੇ ਸੰਘਰਸ਼ ਸ਼ੁਰੂ ਕਰ ਦਿੱਤਾ ਅਤੇ ਆਗੂਆਂ ਅਵਤਾਰ ਸਿੰਘ ਰਣਜੀਤ ਸਿੰਘ, ਮਨਪ੍ਰੀਤ ਸਿੰਘ ਅਤੇ ਮਨਜੀਤ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇ 12 ਵਜੇ ਤੱਕ ਸਾਡੇ ਸਾਥੀਆਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਅਸੀਂ ਆਪਣੇ ਆਪ ਨੂੰ ਪੈਟਰੋਲ ਪਾ ਕੇ ਅੱਗ ਲਗਾ ਲਵਾਂਗੇ। ਉਨ੍ਹਾਂ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਾਂ ਪਰ ਸਾਡੀ ਕੋਈ ਸੁਣਵਾਈ ਨਹੀਂ ਹੋ ਰਹੀ। ਸਾਨੂੰ ਸਿਰਫ਼ ਭਰੋਸੇ ਤੋਂ ਸਿਵਾਏ ਕੁਝ ਨਹੀਂ ਮਿਲਿਆ।ਉਨ੍ਹਾਂ ਕਿਹਾ ਕਿ ਅੱਜ ਕਰੋ ਜਾਂ ਮਰੋ ਦੀ ਨੀਤੀ ਅਪਣਾਵਾਂਗੇ ।
ਡੀ.ਐਸ.ਪੀ. ਸਿਟੀ ਬਰਨਾਲਾ ਸਤਬੀਰ ਸਿੰਘ ਬੈਂਸ ਨੇ ਕਿਹਾ ਕਿ ਅੱਜ ਪੀ.ਆਰ.ਟੀ.ਸੀ. ਪਨਬਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਸੰਘਰਸ਼ ਕੀਤਾ ਜਾਣਾ ਸੀ ਪਰ ਸ਼ਾਂਤੀ ਬਣਾਈ ਰੱਖਣ ਲਈ ਇਨ੍ਹਾਂ ਦੇ ਕੁਝ ਸਾਥੀਆਂ ਨੂੰ ਰਾਊਂਡ ਅਪ ਕੀਤਾ ਗਿਆ ਹੈ। ਇਨ੍ਹਾਂ ਨਾਲ ਗੱਲਬਾਤ ਚੱਲ ਰਹੀ ਹੈ।ਕੋਈ ਅਣ-ਸੁਖਾਵੀਂ ਘਟਨਾ ਨਹੀਂ ਹੋਣ ਦਿੱਤੀ ਜਾਵੇਗੀ ਤੇ ਗੱਲਬਾਤ ਨਾਲ ਹੀ ਹੱਲ ਕੱਢ ਦਿੱਤਾ ਜਾਵੇਗਾ।
;
;
;
;
;
;
;
;