JALANDHAR WEATHER

ਰੋਡਵੇਜ਼ ਮੁਲਾਜ਼ਮਾਂ ਵਲੋਂ ਆਗੂਆਂ ਦੀ ਗ੍ਰਿਫ਼ਤਾਰੀ ਅਤੇ ਟੈਂਡਰ ਖੋਲ੍ਹਣ ਦੇ ਰੋਸ ਵਿਚ ਧਰਨਾ

ਫਿਰੋਜ਼ਪੁਰ, 28 ਨਵੰਬਰ (ਸੁਖਵਿੰਦਰ ਸਿੰਘ) – ਪੰਜਾਬ ਸਰਕਾਰ ਵਲੋਂ ਕਿਲੋਮੀਟਰ ਸਕੀਮ ਹੇਠ ਪ੍ਰਾਈਵੇਟ ਬੱਸਾਂ ਦੀਆਂ ਨਵੀਆਂ ਟੈਂਡਰ ਫਾਈਲਾਂ ਅੱਜ ਖੋਲ੍ਹਣ ਦੀ ਤਿਆਰੀ ਕੀਤੀ ਗਈ ਸੀ, ਇਸ ਦੇ ਤਿੱਖੇ ਵਿਰੋਧ ਵਿਚ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੇ ਫਿਰੋਜ਼ਪੁਰ ਡਿਪੂ ’ਚ ਪੂਰਨ ਚੱਕਾ ਜਾਮ ਕਰਦੇ ਹੋਏ ਧਰਨਾ ਲਗਾਇਆ।

ਪਨਬੱਸ ਪੀ.ਆਰ.ਟੀ.ਸੀ. ਕੰਟ੍ਰੈਕਟ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਜਤਿੰਦਰ ਸਿੰਘ ਅਤੇ ਸੂਬਾ ਸੈਕਟਰੀ ਮੁੱਖਪਾਲ ਸਿੰਘ ਨੇ ਦੱਸਿਆ ਕਿ ਜੇਕਰ ਸਰਕਾਰ ਟੈਂਡਰ ਖੋਲ੍ਹਣ ਦੀ ਬਜਾਏ ਇਸ ਨੂੰ ਰੱਦ ਕਰ ਦਿੰਦੀ, ਤਾਂ ਮੁਲਾਜ਼ਮਾਂ ਦੀ ਕੋਈ ਇੱਛਾ ਨਹੀਂ ਸੀ ਕਿ ਲੋਕਾਂ ਨੂੰ ਤਕਲੀਫ਼ ਪਹੁੰਚੇ ਜਾਂ ਡਿਪੂ ਬੰਦ ਕਰਨ ਦੀ ਨੌਬਤ ਆਵੇ। ਪਰ ਸਰਕਾਰ ਦਾ ਇਹ ਫ਼ੈਸਲਾ ਸਿੱਧਾ ਟਰਾਂਸਪੋਰਟ ਵਿਭਾਗ ਦੇ ਨਿੱਜੀਕਰਨ ਵੱਲ ਕਦਮ ਹੈ, ਜਿਸ ਦਾ ਮੁਲਾਜ਼ਮਾਂ ਵਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।

ਆਗੂਆਂ ਨੇ ਦੱਸਿਆ ਕਿ ਪਿਛਲੀ ਰਾਤ ਯੂਨੀਅਨ ਦੇ ਕਈ ਆਗੂਆਂ ਅਤੇ ਵਰਕਰਾਂ ਨੂੰ ਪੁਲਿਸ ਵਲੋਂ ਘਰਾਂ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਨਾਲ ਮੁਲਾਜ਼ਮਾਂ ਵਿਚ ਵੱਡਾ ਰੋਸ ਪੈਦਾ ਹੋਇਆ, ਇਸ ਦੇ ਵਿਰੋਧ ਵਿਚ ਅੱਜ ਫਿਰੋਜ਼ਪੁਰ ਡਿਪੂ ਸਮੇਤ ਇਲਾਕੇ ਦੇ ਬੱਸ ਅੱਡੇ ਪੂਰੀ ਤਰ੍ਹਾਂ ਬੰਦ ਕੀਤੇ ਗਏ ਹਨ।

ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਟੈਂਡਰ ਰੱਦ ਨਹੀਂ ਕਰਦੀ ਅਤੇ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ