ਪੀ.ਆਰ.ਟੀ.ਸੀ. ਮੁਲਾਜ਼ਮਾਂ ’ਤੇ ਪੁਲਿਸ ਵਲੋਂ ਲਾਠੀ ਚਾਰਜ
ਪਟਿਆਲਾ , 28 ਨਵੰਬਰ, (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਏ ਗਏ ਧਰਨੇ ਦੌਰਾਨ ਪੁਲਿਸ ਵਲੋਂ ਲਾਠੀ ਚਾਰਜ ਕਰ ਦਿੱਤਾ ਗਿਆ। ਇਸ ਦੌਰਾਨ ਕਈ ਮੁਲਾਜ਼ਮ ਪੁਲਿਸ ਵਲੋਂ ਹਿਰਾਸਤ ਵਿਚ ਵੀ ਲੈ ਲਏ ਗਏ ਹਨ। ਮੁਲਾਜ਼ਮ ਆਗੂਆਂ ਦੇ ਦੱਸਣ ਅਨੁਸਾਰ ਹਿਰਾਸਤ ਵਿਚ ਲਏ ਗਏ ਮੁਲਾਜ਼ਮਾਂ ਨੂੰ ਕਿਹੜੇ ਥਾਣੇ ਵਿਚ ਲਿਜਾਇਆ ਜਾ ਰਿਹਾ ਹੈ, ਫਿਲਹਾਲ ਨਹੀਂ ਦੱਸਿਆ ਜਾ ਰਿਹਾ। ਮੌਜੂਦਾ ਸਮੇਂ ਬੱਸ ਅੱਡਾ ਪਟਿਆਲਾ ਵਿਖੇ ਵੱਡੀ ਗਿਣਤੀ ਵਿਚ ਮੁਲਾਜ਼ਮ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਨਜ਼ਰ ਆਏ।
;
;
;
;
;
;
;
;