ਪੈਟਰੋਲ ਦੀਆਂ ਭਰੀਆਂ ਬੋਤਲਾਂ ਚੁੱਕ ਕੇ ਪਾਣੀ ਵਾਲੀ ਟੈਂਕੀ 'ਤੇ ਚੜੇ ਪੀ.ਆਰ.ਟੀ.ਸੀ. ਦੇ ਕੱਚੇ ਕਾਮੇ
ਬਠਿੰਡਾ, 27 ਅਕਤੂਬਰ (ਅੰਮਿ੍ਤਪਾਲ ਸਿੰਘ ਵਲਾਣ)- ਕਿਲੋਮੀਟਰ ਸਕੀਮ ਬੱਸਾਂ ਦੇ ਟੈੰਡਰ ਖੁੱਲਣ ਅਤੇ ਸਾਥੀ ਕਰਮਚਾਰੀਆਂ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਪੀ.ਆਰ.ਟੀ.ਸੀ. ਬਠਿੰਡਾ ਡਿਪੂ ਦੇ ਕੱਚੇ ਕਾਮੇ ਪੈਟਰੋਲ ਦੀਆਂ ਭਰੀਆਂ ਬੋਤਲਾਂ ਚੁੱਕ ਕੇ ਡਿਪੂ ਅੰਦਰ ਬਣੀ ਪਾਣੀ ਵਾਲੀ ਟੈਂਕੀ 'ਤੇ ਚੜ ਗਏ ਹਨ ਅਤੇ ਉਨ੍ਹਾਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ। ਜਦਕਿ ਡਿਪੂ ਅੰਦਰ ਰੋਸ ਪ੍ਰਗਟ ਕਰਨ ਲਈ ਇਕੱਠੇ ਹੋਏ ਦੋ ਦਰਜਨ ਤੋਂ ਵੱਧ ਕੱਚੇ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ । ਸਾਥੀਆਂ ਦੀ ਗ੍ਰਿਫਤਾਰੀ ਤੇ ਟੈਂਡਰਾਂ ਦੇ ਵਿਰੋਧ ਵਜੋਂ ਸਮੂਹ ਕਰਮਚਾਰੀਆਂ ਨੇ ਇਕ ਵਾਰ ਫਿਰ ਹੜਤਾਲ ਕਰਦਿਆਂ ਬੱਸ ਅੱਡੇ ਵਿਚ ਪੀ.ਆਰ.ਟੀ.ਸੀ. ਦੀਆਂ ਬੱਸਾਂ ਰੋਕਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਵੱਡੀ ਗਿਣਤੀ ਕਾਮੇ ਡਿਪੂ ਅੰਦਰ ਧਰਨੇ 'ਤੇ ਬੈਠ ਗਏ ਹਨ।
;
;
;
;
;
;
;
;