ਰੋਡਵੇਜ਼ ਕੱਚੇ ਮੁਲਾਜ਼ਮਾਂ ਵਲੋਂ ਚੱਕਾ ਜਾਮ
ਫ਼ਰੀਦਕੋਟ, 28 ਨਵੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਪੰਜਾਬ ਰੋਡਵੇਜ਼/ ਪਨਬਸ/ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਆਨ ਵਲੋਂ ਸਥਾਨਕ ਰੋਡਵੇਜ਼ ਡੀਪੂ, ਫ਼ਰੀਦਕੋਟ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਚੱਕਾ ਜਾਮ ਕੀਤਾ ਗਿਆ ਹੈ, ਜਿਸ ਕਾਰਨ ਬੱਸਾਂ ਦੀ ਆਵਾਜਾਈ ਬਿਲਕੁਲ ਬੰਦ ਹੋ ਗਈ ਹੈ ਅਤੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੋਸ ਵਿਚ ਮੁਲਾਜ਼ਮ ਬੱਸਾਂ ’ਤੇ ਪੈਟਰੋਲ ਅਤੇ ਮਾਚਿਸ ਲੈ ਕੇ ਚੜ੍ਹ ਹੋਏ ਹਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕਰ ਰਹੇ ਹਨ। ਸੜਕਾਂ ’ਤੇ ਖੜ੍ਹੀਆਂ ਬੱਸਾਂ ਕਾਰਨ ਆਵਾਜਾਈ ਦਾ ਕਾਫ਼ੀ ਮੰਦਾ ਹਾਲ ਹੈ।
;
;
;
;
;
;
;
;