JALANDHAR WEATHER

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਸ੍ਰੀ ਮਨਜੀਤ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ। ਇਸ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਤੰਤੀ ਸਾਜਾਂ ਨਾਲ ਗੁਰਬਾਣੀ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਭਾਈ ਮਰਦਾਨਾ ਜੀ ਦੇ ਜੀਵਨ ਸਬੰਧੀ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਸਰਵਣ ਕਰਾਈਆਂ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਵਲੋਂ ਰਾਗੀ ਜਥੇ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ, ਕਰਮਚਾਰੀ ਅਤੇ ਸੰਗਤਾਂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ