ਅੰਮ੍ਰਿਤਪਾਲ ਨੇ ਪੰਜਾਬ ਸਰਕਾਰ ਦੇ ਫੈਸਲੇ ਵਿਰੁੱਧ ਮੁੜ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ
ਚੰਡੀਗੜ੍ਹ, 28 ਨਵੰਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ਸਰਕਾਰ ਵਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਦੇ ਸਰਦ ਰੁੱਤ ਇਜਲਾਸ ਵਿਚ ਹਿੱਸਾ ਲੈਣ ਲਈ ਅਸਥਾਈ ਰਿਹਾਈ ਦੀ ਪਟੀਸ਼ਨ ਨੂੰ ਰੱਦ ਕਰ ਦਿੱਤੇ ਜਾਣ ਤੋਂ ਬਾਅਦ ਮੁੜ ਹਾਈ ਕੋਰਟ ਦਾ ਰੁੱਖ ਕੀਤਾ ਹੈ। ਦੱਸ ਦਈਏ ਕਿ ਪਿਛਲੇ ਹਫ਼ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮੰਗ 'ਤੇ ਇਕ ਹਫ਼ਤੇ ਦੇ ਅੰਦਰ ਫੈਸਲਾ ਲੈਣ ਦਾ ਹੁਕਮ ਦਿੱਤਾ ਸੀ, ਜਿਸ 'ਤੇ ਪੰਜਾਬ ਸਰਕਾਰ ਦੇ ਅਸਥਾਈ ਰਿਹਾਈ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।
ਹੁਣ ਅੰਮ੍ਰਿਤਪਾਲ ਸਿੰਘ ਨੇ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ, ਜਿਸ ਵਿਚ ਗ੍ਰਹਿ ਸਕੱਤਰ ਵਲੋਂ ਉਨ੍ਹਾਂ ਦੀ ਅਸਥਾਈ ਰਿਹਾਈ ਦੀ ਬੇਨਤੀ ਨੂੰ ਰੱਦ ਕਰਨ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ।
ਹਾਈ ਕੋਰਟ ਸੋਮਵਾਰ ਨੂੰ ਪਟੀਸ਼ਨ 'ਤੇ ਸੁਣਵਾਈ ਕਰੇਗਾ।
;
;
;
;
;
;
;
;