ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਭਾਰਤ ਪਾਕਿਸਤਾਨ ਸਰਹੱਦ ਦੇ ਨਾਲ ਨਾਲ 68 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਧਾਲੀਵਾਲ ਦੀ ਅਗਵਾਈ ਹੇਠ ਅੱਜ ਸਰਹੱਦੀ ਪਿੰਡ ਡੱਲਾ ਵਿਖੇ ਕਰਵਾਏ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਸਰਹੱਦੀ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨਾਲ ਨਾਲ ਧੁੱਸੀ ਬੰਨ੍ਹ ’ਤੇ 68 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 18 ਫੁੱਟ ਚੌੜੀ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ I ਇਸ ਡਰੀਮ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਲਈ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਚੌਂਕ ਤੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ I ਇਸ ਮੌਕੇ ਕਈ ਪਤਵੰਤੇ ਤੇ ਆਗੂ ਹਾਜ਼ਰ ਸਨ।
;
;
;
;
;
;
;
;