ਸਿਆਸਤ ਤੋਂ ਉਪਰ ਉਠ ਕੇ ਲੋਕਾਂ ਤੱਕ ਪਹੁੰਚਾਈਆਂ ਜਾਣ ਲੋਕ ਭਲਾਈ ਸਕੀਮਾਂ - ਅਸ਼ਵਨੀ ਸੇਖੜੀ
ਅੰਮ੍ਰਿਤਸਰ, 28 (ਨਵੰਬਰ ਹਰਮਿੰਦਰ ਸਿੰਘ)- ਸਾਬਕਾ ਮੰਤਰੀ ਅਸ਼ਵਨੀ ਸੇਖੜੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਾਰੀਆਂ ਹੀ ਪਾਰਟੀਆਂ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਇੱਕਜੁੱਟ ਹੋ ਕੇ ਲੋਕਾਂ ਤੱਕ ਇਹ ਲਾਭ ਪਹੁੰਚਾਣਾ ਚਾਹੀਦਾ ਹੈ।
ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਸ਼ਵਨੀ ਸੇਖੜੀ ਨੇ ਕਿਹਾ ਕਿ ਉਹਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਪੰਜਾਬ ਦੇ ਸਰਹੱਦੀ ਇਲਾਕਿਆਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ। ਜਿਸ ਨੂੰ ਸਵੀਕਾਰ ਕਰਦਿਆਂ ਹੋਇਆ ਪ੍ਰਧਾਨ ਮੰਤਰੀ ਦਫਤਰ ਵੱਲੋਂ ਸਰਕਾਰੀ ਵਿਭਾਗਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਇਕ ਲੱਖ ਗਰੀਬ ਪਰਿਵਾਰਾਂ ਲਈ ਆਵਾਸ ਯੋਜਨਾ ਤਿਆਰ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜ ਏਕੜ ਜਮੀਨ ਵਾਲੇ ਕਿਸਾਨਾਂ ਦੇ ਬੈਂਕ ਕਰਜੇ ਵਨ ਟਾਈਮ ਸੈਟਲਮੈਂਟ ਤਹਿਤ ਵਿਆਜ ਤੋਂ ਰਾਹਤ ਦੇਣ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ।
;
;
;
;
;
;
;
;
;