ਰਾਸ਼ਟਰ ਦੀ ਮਜ਼ਬੂਤੀ ਲਈ ਮੁਕਾਬਲੇ ਦੀ ਭਾਵਨਾ ਦੇ ਨਾਲ ਸਹਿਯੋਗ ਵੀ ਜ਼ਰੂਰੀ : ਦਰੋਪਤੀ ਮੁਰਮੂ
ਲਖਨਊ, 28 ਨਵੰਬਰ (ਪੀ.ਟੀ.ਆਈ.)-ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਮੁਕਾਬਲੇ ਦੀ ਭਾਵਨਾ ਦੇ ਨਾਲ-ਨਾਲ, ਰਾਸ਼ਟਰ ਅਤੇ ਸਮਾਜ ਨੂੰ ਮਜ਼ਬੂਤ ਕਰਨ ਲਈ ਸਹਿਯੋਗ ਦੀ ਭਾਵਨਾ ਵੀ ਜ਼ਰੂਰੀ ਹੈ। ਰਾਸ਼ਟਰਪਤੀ ਮੁਰਮੂ ਸ਼ੁੱਕਰਵਾਰ ਨੂੰ ਲਖਨਊ ਵਿਚ ਭਾਰਤ ਸਕਾਊਟਸ ਐਂਡ ਗਾਈਡਜ਼ ਅਤੇ ਇਸਦੀ 19ਵੀਂ ਰਾਸ਼ਟਰੀ ਜੰਬੋਰੀ ਦੇ ਡਾਇਮੰਡ ਜੁਬਲੀ ਸਮਾਰੋਹ ਦੇ ਸਮਾਪਤੀ ਸਮਾਰੋਹ ਵਿਚ ਬੋਲ ਰਹੇ ਸਨ।
ਮੁਰਮੂ ਨੇ ਅੱਗੇ ਕਿਹਾ, "ਇਸ ਦੌਰਾਨ ਕਈ ਮੁਕਾਬਲੇ ਆਯੋਜਿਤ ਕੀਤੇ ਜਾ ਰਹੇ ਹਨ। ਹਰ ਮੁਕਾਬਲੇ ਤੋਂ ਸਾਨੂੰ ਨਵੀਆਂ ਚੀਜ਼ਾਂ ਸਿੱਖਣ ਨੂੰ ਮਿਲਦੀਆਂ ਹਨ। ਟੀਮ ਭਾਵਨਾ ਮਜ਼ਬੂਤ ਹੁੰਦੀ ਹੈ ਅਤੇ ਇਹ ਸਾਨੂੰ ਹੋਰ ਮਿਹਨਤ ਕਰਨ ਲਈ ਵੀ ਪ੍ਰੇਰਿਤ ਕਰਦੀ ਹੈ। ਪਰ, ਮੁਕਾਬਲੇ ਦੀ ਭਾਵਨਾ ਦੇ ਨਾਲ, ਰਾਸ਼ਟਰ ਅਤੇ ਸਮਾਜ ਦੀ ਮਜ਼ਬੂਤੀ ਲਈ ਸਹਿਯੋਗ ਦੀ ਭਾਵਨਾ ਵੀ ਜ਼ਰੂਰੀ ਹੈ।" ਇਸ ਮੌਕੇ 'ਤੇ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਅਤੇ ਬ੍ਰਜੇਸ਼ ਪਾਠਕ ਮੌਜੂਦ ਸਨ।
;
;
;
;
;
;
;
;