ਟਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ ਇਕ ਦੀ ਮੌਤ
ਕਪੂਰਥਲਾ, 28 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਮੁਰਾਦਪੁਰ ਵਿਖੇ ਟਰਾਂਸਫਾਰਮਰ ਤੋਂ ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਦੇਵ ਸਿੰਘ (50) ਪੁੱਤਰ ਮਨਜੀਤ ਸਿੰਘ ਵਾਸੀ ਮੁਰਾਦਪੁਰ ਜੋ ਕਿ ਆਪਣੇ ਖੇਤਾਂ ਵਿਚ ਕਣਕ ਨੂੰ ਪਾਣੀ ਲਗਾ ਰਿਹਾ ਸੀ ਤੇ ਮੋਟਰ ਬੰਦ ਕਰਨ ਲਈ ਟਰਾਂਸਫਾਰਮਰ ਤੋਂ ਸਵਿੱਚ ਕੱਟਣ ਗਿਆ ਤਾਂ ਉਸ ਨੂੰ ਅਚਾਨਕ ਕਰੰਟ ਲੱਗ ਗਿਆ।
ਪਰਿਵਾਰਕ ਮੈਂਬਰਾਂ ਨੇ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਇਲਾਜ ਅਧੀਨ ਲਿਆਂਦਾ। ਡਿਊਟੀ ਡਾਕਟਰ ਕਰਨ ਵਲੋਂ ਉਕਤ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ | ਮ੍ਰਿਤਕ ਵਿਅਕਤੀ ਦੀ ਲਾਸ਼ ਕਬਜੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰੱਖਵਾ ਦਿੱਤੀ ਗਈ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
;
;
;
;
;
;
;
;