JALANDHAR WEATHER

ਇੰਦਰਦੀਪ ਸਿੰਘ ਡੀ.ਐਸ.ਪੀ. ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨਿਯੁਕਤ

ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਸ਼ਲਾਘਾਯੋਗ ਸੇਵਾਵਾਂ ਨਿਭਾਅ ਕੇ ਕੁਝ ਦਿਨ ਪਹਿਲਾਂ ਇੰਸਪੈਕਟਰ ਤੋਂ ਡੀ.ਐਸ.ਪੀ. ਪਦ-ਉਨਤ ਹੋਏ ਇੰਦਰਦੀਪ ਸਿੰਘ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਡੀ.ਐਸ.ਪੀ. ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਵੀਂ ਨਿਯੁਕਤੀ ਉਪਰੰਤ ਗੱਲਬਾਤ ਕਰਦਿਆਂ ਡੀ.ਐਸ.ਪੀ. ਇੰਦਰਦੀਪ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਜੋ ਜਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਉਹ ਸਮੁੱਚੇ ਜ਼ਿਲ੍ਹਾ ਅੰਮ੍ਰਿਤਸਰ ਖਾਸਕਰ ਸਰਹੱਦੀ ਖੇਤਰ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਆਪਣੀ ਸਮੁੱਚੀ ਟੀਮ ਨੂੰ ਨਾਲ ਲੈ ਕੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖਤ ਸ਼ਬਦਾਂ ਵਿਚ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣੇ ਇਸ ਧੰਦੇ ਤੋਂ ਤੁਰੰਤ ਬਾਜ ਆ ਜਾਣ ਨਹੀਂ, ਤਾਂ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ