ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਨੇਤਾ ਸ਼੍ਰੀਪ੍ਰਕਾਸ਼ ਜੈਸਵਾਲ ਦਾ ਕਾਨਪੁਰ ਵਿਚ ਦਿਹਾਂਤ
ਨਵੀਂ ਦਿੱਲੀ , 28 ਨਵੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਸ਼੍ਰੀਪ੍ਰਕਾਸ਼ ਜੈਸਵਾਲ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਕਾਨਪੁਰ ਵਿਚ ਦਿਹਾਂਤ ਹੋ ਗਿਆ। ਕਾਨਪੁਰ ਦੇ ਸਾਬਕਾ ਸੰਸਦ ਮੈਂਬਰ ਸ਼੍ਰੀਪ੍ਰਕਾਸ਼ ਜੈਸਵਾਲ ਸਾਬਕਾ ਗ੍ਰਹਿ ਰਾਜ ਮੰਤਰੀ ਅਤੇ ਕੋਲਾ ਮੰਤਰੀ ਸਨ।
ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਕਿਹਾ ਕਿ ਯੂ.ਪੀ.ਏ. ਸਰਕਾਰ ਵਿਚ ਮੇਰੇ ਸਹਿਯੋਗੀ, ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਸ਼੍ਰੀਪ੍ਰਕਾਸ਼ ਜੈਸਵਾਲ ਦੇ ਦਿਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ। ਉਹ ਇਕ ਸੱਚੇ ਅਤੇ ਸਮਰਪਿਤ ਕਾਂਗਰਸੀ ਸਨ ਜਿਨ੍ਹਾਂ ਨੇ ਕਾਨਪੁਰ ਦੇ ਵਿਕਾਸ ਅਤੇ ਭਲਾਈ ਲਈ ਤਨਦੇਹੀ ਨਾਲ ਕੰਮ ਕੀਤਾ। ਉਨ੍ਹਾਂ ਦਾ ਦਿਹਾਂਤ ਕਾਂਗਰਸ ਪਾਰਟੀ ਲਈ ਇਕ ਵੱਡਾ ਘਾਟਾ ਹੈ। ਮੈਂ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਉਨ੍ਹਾਂ ਦੀ ਵਿਛੜੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਦਾ ਹਾਂ।
;
;
;
;
;
;
;
;