ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ ਕਟੌਤੀ
ਨਵੀਂ ਦਿੱਲੀ, 1 ਦਸੰਬਰ- ਵਪਾਰਕ ਸਿਲੰਡਰ ਦੀਆਂ ਕੀਮਤਾਂ ਵਿਚ 10 ਰੁਪਏ ਦੀ ਕਟੌਤੀ ਕੀਤੀ ਗਈ ਹੈ, ਜਿਸ ਨਾਲ ਜਨਤਾ ਨੂੰ ਰਾਹਤ ਮਿਲਣ ਦੀ ਉਮੀਦ ਹੈ। ਇਸ ਕਟੌਤੀ ਨਾਲ ਦਿੱਲੀ ਵਿਚ 19 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਕੀਮਤ ਹੁਣ 1590.50 ਰੁਪਏ ਤੋਂ ਘੱਟ ਕੇ 1580.50 ਰੁਪਏ ਹੋ ਗਈ ਹੈ। ਕੋਲਕਾਤਾ ਵਿਚ ਇਕ ਵਪਾਰਕ ਸਿਲੰਡਰ ਦੀ ਕੀਮਤ ਹੁਣ 1694 ਤੋਂ ਘੱਟ ਕੇ 1684 ਵਿਚ ਉਪਲਬਧ ਹੋਵੇਗੀ। ਮੁੰਬਈ ਵਿਚ ਇਕ ਵਪਾਰਕ ਸਿਲੰਡਰ ਦੀ ਕੀਮਤ 1542 ਤੋਂ ਘੱਟ ਕੇ 1531.50 ਹੋ ਗਈ ਹੈ।
ਦੱਸ ਦੇਈਏ ਕਿ ਸਰਕਾਰੀ ਮਾਲਕੀ ਵਾਲੀਆਂ ਇੰਡੀਅਨ ਆਇਲ ਕਾਰਪੋਰੇਸ਼ਨ (IOC), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (BPCL) ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (HPCL) ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਬੈਂਚਮਾਰਕ ਅੰਤਰਰਾਸ਼ਟਰੀ ਬਾਲਣਾਂ ਅਤੇ ਵਿਦੇਸ਼ੀ ਮੁਦਰਾ ਦਰਾਂ ਦੀ ਔਸਤ ਕੀਮਤ ਦੇ ਆਧਾਰ 'ਤੇ ਏ.ਟੀ.ਐਫ਼. ਅਤੇ ਐਲ.ਪੀ.ਜੀ. ਦੀਆਂ ਕੀਮਤਾਂ ਵਿਚ ਸੋਧ ਕਰਦੀਆਂ ਹਨ।
;
;
;
;
;
;
;