ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਅੱਜ ਤੋਂ ਹੋਵੇਗੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ
ਅਜਨਾਲਾ, (ਅੰਮ੍ਰਿਤਸਰ), 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਜਾਵੇਗੀ, ਜੋ 4 ਦਸੰਬਰ ਤੱਕ ਜਾਰੀ ਰਹੇਗੀ। ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ ਲੈ ਕੇ 3 ਵਜੇ ਤੱਕ ਲਏ ਜਾਣਗੇ। 5 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 6 ਦਸੰਬਰ ਨੂੰ ਚੋਣ ਨਾ ਲੜਨ ਵਾਲੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਬਲਾਕ ਸੰਮਤੀ ਅਜਨਾਲਾ ਅਤੇ ਰਮਦਾਸ ਦੇ 33 ਜ਼ੋਨਾਂ ਲਈ ਨਾਮਜ਼ਦਗੀ ਪੱਤਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ ਵਿਖੇ ਚੋਣ ਰਿਟਰਨਿੰਗ-ਅਧਿਕਾਰੀ-ਕਮ-ਐਸ.ਡੀ.ਐਮ ਅਜਨਾਲਾ ਰਵਿੰਦਰ ਸਿੰਘ ਅਰੋੜਾ ਕੋਲ ਦਾਖਲ ਹੋਣਗੇ ਜਦਕਿ ਜ਼ਿਲਾ ਪ੍ਰੀਸ਼ਦ ਦੇ 4 ਜ਼ੋਨਾਂ ਲਈ ਨਾਮਜ਼ਦਗੀ ਪੱਤਰ ਕਮਿਸ਼ਨਰ ਦਫ਼ਤਰ ਅੰਮ੍ਰਿਤਸਰ ਵਿਖੇ ਦਾਖਿਲ ਹੋਣਗੇ।
;
;
;
;
;
;
;