JALANDHAR WEATHER

ਬਹੁਤ ਮਹੱਤਵਪੂਰਨ ਹੈ ਸੰਸਦ ਦਾ ਸਰਦ ਰੁੱਤ ਇਜਲਾਸ- ਮਾਲਵਿੰਦਰ ਸਿੰਘ ਕੰਗ

ਨਵੀਂ ਦਿੱਲੀ, 1 ਦਸੰਬਰ- 'ਆਪ' ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੰਸਦ ਦਾ ਸਰਦ ਰੁੱਤ ਇਜਲਾਸ ਬਹੁਤ ਮਹੱਤਵਪੂਰਨ ਹੈ। ਦੇਸ਼ ਵਿਚ ਐਸ.ਆਈ.ਆਰ. ਇਕ ਵੱਡਾ ਮੁੱਦਾ ਹੈ ਅਤੇ ਵਿਰੋਧੀ ਧਿਰ ਇਸ ਨੂੰ ਚੁੱਕਣ ਦੀ ਕੋਸ਼ਿਸ਼ ਕਰ ਰਹੀ ਹੈ। ਚੋਣ ਕਮਿਸ਼ਨ ਦੀ ਭਰੋਸੇਯੋਗਤਾ ਨੂੰ ਲਗਾਤਾਰ ਘਟਾਇਆ ਜਾ ਰਿਹਾ ਹੈ। ਇਸ ਲਈ ਅਸੀਂ ਮੰਗ ਕਰਦੇ ਹਾਂ ਕਿ ਐਸ.ਆਈ.ਆਰ. 'ਤੇ ਅੱਜ ਹੀ ਚਰਚਾ ਕੀਤੀ ਜਾਵੇ ਅਤੇ ਪਾਰਦਰਸ਼ਤਾ ਕਾਇਮ ਰਹੇ।

ਕੇਂਦਰੀ ਮੰਤਰੀ ਕਿਰਨ ਰਿਜੀਜੂ ਦੇ ਬਿਆਨ 'ਤੇ ਉਨ੍ਹਾਂ ਕਿਹਾ ਕਿ ਸੱਤਾਧਾਰੀ ਧਿਰ ਦੀ ਸੰਸਦੀ ਸੈਸ਼ਨ ਚਲਾਉਣ ਦੀ ਜ਼ਿੰਮੇਵਾਰੀ ਹੈ, ਪਰ ਅਸੀਂ ਦੇਖਿਆ ਕਿ ਸੱਤਾਧਾਰੀ ਧਿਰ ਵਲੋਂ ਮਾਨਸੂਨ ਸੈਸ਼ਨ ਦੌਰਾਨ ਕੋਈ ਕੋਸ਼ਿਸ਼ ਨਹੀਂ ਕੀਤੀ ਗਈ ਅਤੇ ਸੈਸ਼ਨ ਵਿਚ ਬਹੁਤਾ ਕੰਮ ਨਹੀਂ ਹੋਇਆ। ਸਾਨੂੰ ਉਮੀਦ ਹੈ ਕਿ ਲੋਕਾਂ ਦੇ ਮੁੱਦਿਆਂ 'ਤੇ ਅਤੇ ਅਸੀਂ ਆਪਣੇ ਦੇਸ਼ ਦੇ ਸੰਵਿਧਾਨਕ ਸੰਸਥਾਨਾਂ ਦੀ ਰੱਖਿਆ ਕਿਵੇਂ ਕਰ ਸਕਦੇ ਹਾਂ ’ਤੇ ਚਰਚਾ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ