ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ
ਨਵੀਂ ਦਿੱਲੀ, 1 ਦਸੰਬਰ- ਸਰਦ ਰੁੱਤ ਇਜਲਾਸ ਦੀ ਸ਼ੁਰੂਆਤ ਹੁੰਦੇ ਹੀ ਵਿਰੋਧੀ ਧਿਰ ਨੇ ਲੋਕ ਸਭਾ ਵਿਚ ਹੰਗਾਮਾ ਕਰ ਦਿੱਤਾ। ਹੰਗਾਮੇ ਕਾਰਨ ਸਪੀਕਰ ਓਮ ਬਿਰਲਾ ਨੇ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ। ਲੋਕ ਸਭਾ ਵਿਚ ਪ੍ਰਸ਼ਨ ਕਾਲ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਮੈਂਬਰ ਵਿਚਕਾਰ ਆ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਨੂੰ ਸਦਨ ਨੂੰ ਚੱਲਣ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਦਨ ਚਰਚਾ ਅਤੇ ਗੱਲਬਾਤ ਲਈ ਹੈ। ਸਦਨ ਨੂੰ ਚੱਲਣ ਦਿਓ। ਹਾਲਾਂਕਿ, ਸਪੀਕਰ ਦੀ ਅਪੀਲ ਦਾ ਵਿਰੋਧੀ ਧਿਰ ਦੇ ਮੈਂਬਰਾਂ 'ਤੇ ਕੋਈ ਅਸਰ ਨਹੀਂ ਪਿਆ ਅਤੇ ਹੰਗਾਮੇ ਦੇ ਵਿਚਕਾਰ ਕਾਰਵਾਈ ਜਾਰੀ ਰਹੀ।
;
;
;
;
;
;
;
;