ਪੰਜਾਬ ਪੁਲਿਸ ਤੋਂ ਰਿਟਾਇਰਡ ਏ. ਐਸ. ਆਈ. ਦੀ ਸੜਕ ਹਾਦਸੇ ਵਿਚ ਮੌਤ
ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 1 ਦਸੰਬਰ (ਕਪਿਲ ਕੰਧਾਰੀ)- ਪੰਜਾਬ ਪੁਲਿਸ ਤੋਂ ਰਿਟਾਇਰਡ ਏ.ਐਸ.ਆਈ. ਪਵਨ ਕੁਮਾਰ ਚੋਪੜਾ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਲੱਖੋ ਕੇ ਬਹਿਰਾਮ ਦੇ ਮੁਖੀ ਮੈਡਮ ਪਰਮਜੀਤ ਕੌਰ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਪਵਨ ਕੁਮਾਰ ਚੋਪੜਾ ਆਪਣੇ ਮੋਟਰਸਾਈਕਲ ’ਤੇ ਆ ਰਹੇ ਸਨ ਅਤੇ ਜਦ ਪਿੰਡ ਕਰੀਆ ਕੋਲ ਪਹੁੰਚੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਅਚਾਨਕ ਖ਼ਰਾਬ ਹੋ ਗਿਆ ਤੇ ਉਨ੍ਹਾਂ ਵਲੋਂ ਆਪਣਾ ਮੋਟਰਸਾਈਕਲ ਇਕ ਸਾਈਡ ’ਤੇ ਖੜਾ ਕਰ ਦਿੱਤਾ ਅਤੇ ਉਸ ਦੌਰਾਨ ਹੀ ਸੜਕ ਤੋਂ ਲੰਘ ਰਿਹਾ ਕੋਈ ਵਹੀਕਲ ਉਨ੍ਹਾਂ ਨੂੰ ਫੇਟ ਮਾਰ ਗਿਆ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਫਰੀਦਕੋਟ ਮੁਰਦਾਘਰ ਵਿਚ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਉਹ ਪਿੰਡ ਦੇ ਨੇੜੇ ਸੜਕ ’ਤੇ ਵੱਖ ਵੱਖ ਜਗ੍ਹਾ ’ਤੇ ਲੱਗੇ ਕੈਮਰਿਆਂ ਦੀ ਸੀ. ਸੀ. ਟੀ. ਵੀ. ਫੁਟੇਜ ਖੰਘਾਲ ਰਹੇ ਹਨ।
;
;
;
;
;
;
;
;