ਸ਼੍ਰੋਮਣੀ ਅਕਾਲੀ ਦਲ ਨੇ ਮੁਹਾਰ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਐਲਾਨਿਆ
ਅੰਮ੍ਰਿਤਸਰ 1 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਵਿਚ ਹੋ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਵਿਧਾਨ ਸਭਾ ਹਲਕਾ ਰਾਜਾਸਾਸੀ ਦੇ ਪਿੰਡ ਮੁਹਾਰ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੰਡ ਦੀ ਸਵਿੰਦਰ ਕੌਰ ਪਤਨੀ ਜੋਗਿੰਦਰ ਸਿੰਘ ਨੂੰ ਬਲਾਕ ਸੰਮਤੀ ਉਮੀਦਵਾਰ ਉਤੇ ਸਹਿਮਤੀ ਪ੍ਰਗਟਾਈ ਗਈ ।
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦੇ ਬੇਟੇ ਰਾਣਾ ਰਣਵੀਰ ਸਿੰਘ ਲੋਪੋਕੇ ਅਤੇ ਜ਼ੋਨ ਦੇ ਸਮੂਹ ਅਕਾਲੀ ਵਰਕਰਾਂ ਵੱਲੋਂ ਉਮੀਦਵਾਰ ਸਵਿੰਦਰ ਕੌਰ ਦੇ ਪਤੀ ਜੋਗਿੰਦਰ ਸਿੰਘ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਗੁਰੂ ਘਰ ਦੀ ਬਖਿਸ਼ਸ਼ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਵਰਕਰ ਭਾਰੀ ਗਿਣਤੀ ਵਿਚ ਹਾਜ਼ਰ ਸਨ।
;
;
;
;
;
;
;
;