JALANDHAR WEATHER

ਮਹਿਲ ਕਲਾਂ ਬਲਾਕ 'ਚ ਕਾਗਜ਼ ਦਾਖਲ ਕਰਨ ਦੇ ਪਹਿਲੇ ਦਿਨ ਕੋਈ ਵੀ ਉਮੀਦਵਾਰ ਨਹੀਂ ਪਹੁੰਚਿਆ : ਐਸ. ਡੀ. ਐਮ. ਸਿੱਧੂ

ਮਹਿਲ ਕਲਾਂ,1 ਦਸੰਬਰ (ਅਵਤਾਰ ਸਿੰਘ ਅਣਖੀ)- ਐਸ.ਡੀ.ਐੱਮ. ਬੇਅੰਤ ਸਿੰਘ ਸਿੱਧੂ ਨੇ ਦੱਸਿਆ ਕਿ ਬਲਾਕ ਮਹਿਲ ਕਲਾਂ ਵਿਚ ਚੋਣਾਂ ਸਬੰਧੀ ਅੱਜ ਪਹਿਲੇ ਦਿਨ ਇਕ ਵੀ ਨਾਮਜ਼ਦਗੀ ਪੱਤਰ ਨਹੀਂ ਦਾਖਲ ਹੋਇਆ । ਉਨ੍ਹਾਂ ਦੱਸਿਆ ਕਿ ਸਾਰੇ ਉਮੀਦਵਾਰ 1 ਦਸੰਬਰ ਤੋਂ 4 ਦਸੰਬਰ ਤੱਕ ਹਰ ਰੋਜ਼ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ 'ਚ ਦਾਖ਼ਲ ਕਰਵਾ ਸਕਣਗੇ ।

ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਜਾਂਚ 5 ਦਸੰਬਰ ਨੂੰ ਕੀਤੀ ਜਾਵੇਗੀ, ਜਦ ਕਿ ਕਾਗਜ਼ ਵਾਪਸ ਲੈਣ ਦੀ ਆਖ਼ਰੀ ਤਰੀਕ 6 ਦਸੰਬਰ ਸ਼ਾਮ 3 ਵਜੇ ਤੱਕ ਨਿਰਧਾਰਿਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਰ ਨਾਮਜ਼ਦਗੀ ਪੱਤਰ ਨਾਲ ਲਾਜ਼ਮੀ ਦਸਤਾਵੇਜ਼ ਲੱਗੇ ਹੋਣੇ ਚਾਹੀਦੇ ਹਨ। ਜੇਕਰ ਉਮੀਦਵਾਰ ਕਿਸੇ ਰਾਜਨੀਤਿਕ ਪਾਰਟੀ ਵੱਲੋਂ ਬਣਾਇਆ ਗਿਆ ਹੋਵੇ ਤਾਂ ਪਾਰਟੀ ਦਾ ਅਧਿਕਾਰਤ ਪੱਤਰ ਵੀ ਨਾਲ ਲੱਗਣਾ ਲਾਜ਼ਮੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਉਹ ਚੋਣ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ