ਤੀਰਥ ਸਿੰਘ ਮਾਹਲਾ ਦੇ ਪਿਤਾ ਦਾ ਅਫਸੋਸ ਕਰਨ ਪਹੁੰਚੇ ਸੁਖਬੀਰ ਬਾਦਲ
ਨਁਥੂਵਾਲਾ ਗਰਬੀ, 1 ਦਸੰਬਰ ( ਨਵਦੀਪ ਸਿੰਘ)- ਅੱਜ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਹਲਕਾ ਇੰਚਾਰਜ ਤੀਰਥ ਸਿੰਘ ਮਾਹਲਾ ਦੇ ਘਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਫਸੋਸ ਪ੍ਰਗਟ ਕਰਨ ਲਈ ਮਾਹਲਾ ਕਲਾਂ ਪਹੁੰਚੇ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੁਖਦੇਵ ਸਿੰਘ ਸੰਧੂ ਦੇ ਚਲੇ ਜਾਣ ਨਾਲ ਇਕੱਲੇ ਮਾਹਲਾ ਪਰਿਵਾਰ ਨੂੰ ਸਦਮਾ ਨਹੀਂ ਪਹੁੰਚਿਆ, ਸਗੋਂ ਪੂਰੇ ਅਕਾਲੀ ਦਲ ਨੂੰ ਉਨ੍ਹਾਂ ਦੇ ਦੁਨੀਆ ਵਿਚੋਂ ਚਲੇ ਜਾਣ ਦਾ ਵੱਡਾ ਘਾਟਾ ਪਿਆ ਹੈ।
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਤੀਰਥ ਸਿੰਘ ਮਾਹਲਾ ਦੇ ਪਿਤਾ ਸੁਖਦੇਵ ਸਿੰਘ ਸੰਧੂ ਪੁੱਤਰ ਸਵ.ਨਰੈਣ ਸਿੰਘ ਸੰਧੂ ਅੱਜ ਆਪਣੀ ਸਵਾਸਾਂ ਦੀ ਪੂੰਜੀ ਭੋਗਦੇ ਹੋਏ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਮਾਹਲਾ ਕਲਾਂ ਜ਼ਿਲ੍ਹਾ ਮੋਗਾ ਵਿਖੇ ਕੀਤਾ ਗਿਆ।
;
;
;
;
;
;
;
;