ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ ਹੈ ਦੂਜਾ ਦਿਨ
ਨਵੀਂ ਦਿੱਲੀ, 2 ਦਸੰਬਰ- ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਦੂਜਾ ਦਿਨ ਹੈ। ਸੈਸ਼ਨ ਦੇ ਪਹਿਲੇ ਦਿਨ ਵਿਰੋਧੀ ਧਿਰ ਨੇ ਐਸ.ਆਈ.ਆਰ. ਦੇ ਮੁੱਦੇ ਅਤੇ ਵੋਟ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਦੋਵਾਂ ਸਦਨਾਂ ਵਿਚ ਹੰਗਾਮਾ ਕੀਤਾ ਸੀ। ਵਿਰੋਧੀ ਧਿਰ ਨੇ ਅੱਜ ਵੀ ਸੰਸਦ ਦੇ ਗੇਟਾਂ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਵਿਰੋਧੀ ਪਾਰਟੀਆਂ ਐਸ.ਆਈ.ਆਰ. ’ਤੇ ਚਰਚਾ ਦੀ ਮੰਗ ਕਰਦੀਆਂ ਹਨ।
ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜੀਜੂ ਨੇ ਕੱਲ੍ਹ ਰਾਜ ਸਭਾ ਵਿਚ ਕਿਹਾ ਸੀ ਕਿ ਸਰਕਾਰ ਐਸ.ਆਈ.ਆਰ.ਅਤੇ ਚੋਣ ਸੁਧਾਰਾਂ ’ਤੇ ਚਰਚਾ ਕਰਨ ਲਈ ਤਿਆਰ ਹੈ।
ਪਹਿਲੇ ਦਿਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿਚ ਤਿੰਨ ਬਿੱਲ ਪੇਸ਼ ਕੀਤੇ, ਜਿਨ੍ਹਾਂ ਵਿਚੋਂ ਮਨੀਪੁਰ ਵਸਤੂਆਂ ਅਤੇ ਸੇਵਾਵਾਂ ਟੈਕਸ (ਦੂਜਾ ਸੋਧ) ਬਿੱਲ 2025 ਪਾਸ ਹੋ ਗਿਆ।
ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਦੇ ਬਾਹਰ ਮੀਡੀਆ ਨੂੰ ਕਿਹਾ ਕਿ ਇਹ ਸੈਸ਼ਨ ਹਾਰ ਦੀ ਨਿਰਾਸ਼ਾ ਜਾਂ ਜਿੱਤ ਦੇ ਹੰਕਾਰ ਦਾ ਆਧਾਰ ਨਹੀਂ ਬਣਨਾ ਚਾਹੀਦਾ। ਡਲੀਵਰੀ ਹੋਣੀ ਚਾਹੀਦੀ ਹੈ, ਡਰਾਮਾ ਨਹੀਂ। ਇਥੇ ਧਿਆਨ ਨੀਤੀ 'ਤੇ ਹੋਣਾ ਚਾਹੀਦਾ ਹੈ, ਨਾਅਰੇਬਾਜ਼ੀ 'ਤੇ ਨਹੀਂ।
;
;
;
;
;
;
;
;
;