ਲੋਕ ਸਭਾ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ
ਨਵੀਂ ਦਿੱਲੀ, 2 ਦਸੰਬਰ- ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਦੀ ਨਾਅਰੇਬਾਜ਼ੀ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕਿਹਾ ਕਿ ਪੂਰਾ ਦੇਸ਼ ਦੇਖ ਰਿਹਾ ਹੈ ਕਿ ਕਿਵੇਂ ਸਦਨ ਦੀ ਕਾਰਵਾਈ ਵਿਚ ਵਿਘਨ ਪੈ ਰਿਹਾ ਹੈ। ਇਸ ਤੋਂ ਬਾਅਦ ਬਿਰਲਾ ਨੇ ਲੋਕ ਸਭਾ ਨੂੰ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ।
ਦੱਸ ਦੇਈਏ ਕਿ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਲੋਕ ਸਭਾ ਵਿਚ ਐਸ.ਆਈ.ਆਰ. ਮੁੱਦੇ 'ਤੇ ਵਿਰੋਧੀ ਧਿਰ ਨੇ ਹੰਗਾਮਾ ਕਰ ਦਿੱਤਾ ਤੇ ਨਾਅਰੇਬਾਜ਼ੀ ਕੀਤੀ।
;
;
;
;
;
;
;
;
;