JALANDHAR WEATHER

ਰੋਡਵੇਜ਼ ਠੇਕਾ ਮੁਲਾਜ਼ਮਾਂ ਨੇ ਹੜਤਾਲ ਕੀਤੀ ਖ਼ਤਮ

ਲੁਧਿਆਣਾ, 2 ਦਸੰਬਰ (ਰੁਪੇਸ਼ ਕੁਮਾਰ) - ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਵਲੋਂ ਹੜਤਾਲ ਕੀਤੀ ਖ਼ਤਮ ਕਰ ਦਿੱਤੀ ਗਈ ਹੈ। ਹਿਰਾਸਤ ਵਿਚ ਲੈ ਕੇ ਗਏ ਸਾਥੀਆਂ ਨੂੰ ਛੱਡਣ ਤੇ ਹੋਰ ਮੰਗਾਂ ’ਤੇ ਸਰਕਾਰ ਨਾਲ ਉਨ੍ਹਾਂ ਦੀ ਸਹਿਮਤੀ ਬਣ ਗਈ ਹੈ। ਠੇਕਾ ਮੁਲਾਜ਼ਮਾਂ ਦੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਹਿਰਾਸਤ ਵਿਚ ਲਏ ਗਏ ਸਾਥੀਆਂ ਨੂੰ ਛੱਡਣ ਅਤੇ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਸਹਿਮਤੀ ਬਣੀ ਹੈ, ਜਿਸ ਤੋਂ ਬਾਅਦ ਲੋਕਾਂ ਦੀ ਸਹੂਲਤਾਂ ਨੂੰ ਦੇਖਦੇ ਹੋਏ ਉਹਨਾਂ ਵਲੋਂ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਜਲਦੀ ਆਗੂਆਂ ਦੀ ਸਰਕਾਰ ਦੇ ਨਾਲ ਮੀਟਿੰਗ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ