JALANDHAR WEATHER

ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ) ਵੱਲੋਂ ਅੰਮ੍ਰਿਤਸਰ ਵਿਖੇ ਪਾਰਟੀ ਦੇ ਮੁੱਖ ਦਫਤਰ ਦਾ ਉਦਘਾਟਨ

ਅੰਮ੍ਰਿਤਸਰ 2 ਦਸੰਬਰ, (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਅੱਜ ਅੰਮ੍ਰਿਤਸਰ ਵਿਖੇ ਪਾਰਟੀ ਦਾ ਮੁੱਖ ਦਫਤਰ ਖੋਲ੍ਹਿਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਅਰਦਾਸ ਉਪਰੰਤ ਮੁੱਖ ਦਫਤਰ ਦਾ ਉਦਘਾਟਨ ਕਰਨ ਦੀ ਰਸਮ ਪਾਰਟੀ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਿਭਾਈ।

ਅੱਜ ਦੇ ਇਸ ਸਮਾਗਮ ਵਿਚ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਡਸਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਗਗਨਜੀਤ ਸਿੰਘ ਬਰਨਾਲਾ, ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਸੁਰਜੀਤ ਸਿੰਘ ਰੱਖੜਾ ਤੇ ਸਰਵਣ ਸਿੰਘ ਫਿਲੌਰ, ਭਾਈ ਮਨਜੀਤ ਸਿੰਘ ਭੂਰਾ ਕੋਨਾ, ਐਡਵੋਕੇਟ ਜਸਬੀਰ ਸਿੰਘ ਘੁੰਮਣ, ਪ੍ਰੋਫੈਸਰ ਬਲਵਿੰਦਰ ਸਿੰਘ ਜੌੜਾ ਸਿੰਘਾ, ਕੁਲਜੀਤ ਸਿੰਘ ਸਿੰਘ ਬ੍ਰਦਰਜ਼ ਸਮੇਤ ਹੋਰ ਸੀਨੀਅਰ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਦੇ ਮੁੱਖ ਦਫਤਰ ਦੇ ਉਦਘਾਟਨ ਲਈ ਅੱਜ 2 ਦਸੰਬਰ ਦਾ ਦਿਨ ਨਿਸ਼ਚਿਤ ਕੀਤਾ ਗਿਆ ਹੈ, ਕਿਉਂਕਿ ਇਹ ਦਿਨ ਇਤਿਹਾਸਿਕ ਹੈ। ਇਸੇ ਦਿਨ ਹੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਕਾਲੀ ਦਲ ਦੇ ਭੁੱਲਾਂ ਗਲਤੀਆਂ ਕਰਨ ਵਾਲੇ ਆਗੂਆਂ ਦੇ ਮਾਮਲੇ ਵਿਚ ਇਤਿਹਾਸਕ ਹੁਕਮਨਾਮੇ ਜਾਰੀ ਕੀਤੇ ਗਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਦੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਾਗੀ ਧੜੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮਨਾਮਿਆਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਸਮੇਤ ਆਉਂਦੀਆਂ ਵਿਧਾਨ ਸਭਾ ਚੋਣਾਂ ਸਰਗਰਮੀ ਨਾਲ ਲੜੀਆਂ ਜਾਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ