ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਹਰਭਜਨ ਸਿੰਘ ਈ.ਟੀ.ਓ. ਨੇ ਕਾਫ਼ਲਾ ਰੋਕ ਕੇ ਪ੍ਰਗਟਾਇਆ ਦੁੱਖ
ਮਾਨਾਂਵਾਲਾ, 2 ਦਸੰਬਰ (ਗੁਰਦੀਪ ਸਿੰਘ ਨਾਗੀ )- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ ‘ਤੇ ਕਸਬਾ ਦੋਬੁਰਜੀ ਦੇ ਫਲਾਈਓਵਰ ‘ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਅੰਤਰਪ੍ਰੀਤ ਸਿੰਘ (25 ਸਾਲ) ਸਪੁੱਤਰ ਸ. ਜੋਗਿੰਦਰ ਸਿੰਘ ਵਾਸੀ ਅੰਮ੍ਰਿਤਸਰ, ਜੋ ਆਪਣੀ ਡਿਊਟੀ 'ਤੇ ਜਾਂਦੇ ਸਮੇਂ ਦਬੁਰਜੀ ਪੁਲ 'ਤੇ ਹੋਏ ਭਿਆਨਕ ਸੜਕ ਹਾਦਸੇ 'ਚ ਕਿਸੇ ਭਾਰੀ ਵਾਹਨ ਦੇ ਹੇਠਾਂ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ। ਇਸ ਮੌਕੇ ਨੇੜਿਓਂ ਲੰਘ ਰਹੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਆਪਣੀਆ ਗੱਡੀਆਂ ਦਾ ਕਾਫ਼ਲਾ ਰੋਕ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
;
;
;
;
;
;
;
;
;