ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਸਮੇਤ 3 ਗ੍ਰਿਫ਼ਤਾਰ
ਅਟਾਰੀ ਸਰਹੱਦ, 2 ਦਸੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖ਼ਿਲਾਫ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਹੇਲ ਮੀਰ ਸੀਨੀਅਰ ਕਪਤਾਨ ਪੁਲਿਸ ਅੰਮ੍ਰਿਤਸਰ ਦਿਹਾਤੀ ਅਤੇ ਗੁਰਿੰਦਰਪਾਲ ਸਿੰਘ, ਡੀ.ਐਸ.ਪੀ. (ਡੀ) ਦੀ ਅਗਵਾਈ ਹੇਠ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ 255 ਗ੍ਰਾਮ ਹੈਰੋਇਨ ਸਮੇਤ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਵਿਚ ਦੱਸਿਆ ਗਿਆ ਹੈ ਕਿ ਸਪੈਸ਼ਲ ਸੈੱਲ ਦੀ ਟੀਮ ਵਲੋਂ ਗਸ਼ਤ ਦੌਰਾਨ ਪਿੰਡ ਖਾਸਾ ਨੇੜੇ ਪ੍ਰਦੀਪ ਸਿੰਘ ਨੂੰ 255 ਗ੍ਰਾਮ ਹੈਰੋਇਨ ਸਹਿਤ ਕਾਬੂ ਕੀਤਾ ਗਿਆ।
ਦੌਰਾਨੇ ਪੁੱਛਗਿੱਛ ਉਸ ਨੇ ਆਪਣੇ ਦੋ ਹੋਰ ਸਾਥੀਆਂ ਜਗਰੂਪ ਸਿੰਘ ਅਤੇ ਕਰਨਬੀਰ ਸਿੰਘ ਬਾਰੇ ਖੁਲਾਸਾ ਕੀਤਾ, ਜਿਨ੍ਹਾਂ ਨੂੰ ਤੁਰੰਤ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਵਿਚ ਦੱਸਿਆ ਗਿਆ ਹੈ ਕਿ ਤਿੰਨਾਂ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ ਥਾਣਾ ਘਰਿੰਡਾ ਵਿਚ ਮੁਕੱਦਮਾ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਕਰਕੇ ਅੱਗੇ ਦੀ ਤਫਤੀਸ਼ ਜਾਰੀ ਹੈ।
;
;
;
;
;
;
;
;
;