ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਨਹੀਂ ਮਿਲ ਰਹੇ ਉਮੀਦਵਾਰ -ਸੁਖਬੀਰ ਬਾਦਲ
ਤਪਾ ਮੰਡੀ( ਬਰਨਾਲਾ ) 2 ਦਸੰਬਰ (ਵਿਜੇ ਸ਼ਰਮਾ )-ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਵੱਖੋ-ਵੱਖ ਪਾਰਟੀਆਂ ਨੇ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸੇ ਲੜੀ ਤਹਿਤ ਨੇੜਲੇ ਪਿੰਡ ਢਿੱਲਵਾਂ ਵਿਖੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਐਡਵੋਕੇਟ ਸਤਨਾਮ ਸਿੰਘ ਰਾਹੀ ਹਲਕਾ ਇੰਚਾਰਜ ਭਦੌੜ ਦੀ ਅਗਵਾਈ ਹੇਠ ਸੀਨੀਅਰ ਆਗੂ ਗੋਰਾ ਸਿੰਘ ਢਿੱਲਵਾਂ ਦੀ ਪਤਨੀ ਕਿਰਨਾ ਕੌਰ ਦਾ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੀ ਉਮੀਦਵਾਰ ਵਜੋਂ ਐਲਾਨ ਕੀਤਾ ਗਿਆ।
ਇਸ ਮੌਕੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਸ਼ੀਸ਼ਾ ਦਿਖਾ ਦੇਣਗੇ ਕਿਉਂਕਿ ਇਸ ਸਰਕਾਰ ਨੇ ਪੰਜਾਬ ਅੰਦਰ ਕੁਝ ਵੀ ਨਹੀਂ ਕੀਤਾ, ਜਿਸ ਕਰਕੇ ਇਨ੍ਹਾਂ ਚੋਣਾਂ ਵਿਚ ਇਨ੍ਹਾਂ ਨੂੰ ਉਮੀਦਵਾਰ ਨਹੀਂ ਮਿਲ ਰਹੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ।
ਇਸ ਮੌਕੇ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਵਰਕਰਾਂ ਦੀਆਂ ਟੋਲੀਆਂ ਪਿੰਡ-ਪਿੰਡ ਤੱਕ ਮਜ਼ਬੂਤ ਕੀਤੀਆਂ ਜਾਣਗੀਆਂ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਅਤੇ ਹਰ ਬੂਥ ਉਤੇ ਪੂਰੀ ਚੋਣ ਤਿਆਰੀ ਹੈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਹੋਵੇਗੀ।
ਇਸ ਮੌਕੇ ਸਾਬਕਾ ਚੇਅਰਮੈਨ ਰਣਦੀਪ ਸਿੰਘ ਢਿੱਲਵਾਂ, ਸਰਪੰਚ ਕੁਲਵਿੰਦਰ ਸਿੰਘ ਕਿੰਦੀ, ਯੂਥ ਆਗੂ ਸਤਵਿੰਦਰ ਸਿੰਘ ਸੋਨਾ ਨੰਬਰਦਾਰ ,ਕੁਲਦੀਪ ਸਿੰਘ ਖਾਲਸਾ ਤੇ ਹੋਰਾਂ ਵਲੋਂ ਪਾਰਟੀ ਪ੍ਰਧਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਨ ਤੋਂ ਬਾਅਦ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵੱਲੋਂ ਅਕਾਲੀ ਦਲ ਦੀ ਉਮੀਦਵਾਰ ਕਿਰਨਾ ਕੋਰ ਤੇ ਉਨ੍ਹਾਂ ਦੇ ਪਤੀ ਗੋਰਾ ਸਿੰਘ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
;
;
;
;
;
;
;
;
;