12ਵੀਂ ਵਿਚ ਪੜ੍ਹਦੀ 18 ਸਾਲਾ ਲੜਕੀ ਨੇ ਜੀਵਨ ਲੀਲਾ ਕੀਤੀ ਸਮਾਪਤ
ਕਪੂਰਥਲਾ, 2 ਦਸੰਬਰ (ਅਮਨਜੋਤ ਸਿੰਘ ਵਾਲੀਆ)- ਮੁਹੱਲਾ ਲਾਹੋਰੀ ਗੇਟ ਵਿਖੇ ਇਕ 18 ਸਾਲਾ ਲੜਕੀ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਕੁਮਾਰ ਨੇ ਦੱਸਿਆ ਕਿ ਉਸ ਦੀ ਲੜਕੀ 12ਵੀਂ ਵਿਚ ਪੜ੍ਹਦੀ ਸੀ। ਉਨ੍ਹਾਂ ਦੱਸਿਆ ਕਿ ਅਸੀਂ ਘਰ ਵਿਚ ਮੌਜੂਦ ਨਹੀਂ ਸੀ, ਜਦੋਂ ਥੋੜ੍ਹੀ ਦੇਰ ਬਾਅਦ ਘਰ ਆ ਕੇ ਦੇਖਿਆ ਤਾਂ ਉਨ੍ਹਾਂ ਦੀ ਲੜਕੀ ਪੱਖੇ ਨਾਲ ਲਟਕ ਰਹੀ ਸੀ।
ਰਾਜ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਲੜਕੀ ਨੂੰ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਗਏ, ਜਿਥੇ ਡਿਊਟੀ ਡਾ. ਸਾਹਿਲ ਗਰਗ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ | ਉਨ੍ਹਾਂ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਇਕ ਲੜਕਾ ਉਨ੍ਹਾਂ ਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ, ਜਿਸ ਕਾਰਨ ਉਸ ਦੀ ਲੜਕੀ ਕਾਫ਼ੀ ਦਿਨਾਂ ਤੋਂ ਪ੍ਰੇਸ਼ਾਨ ਚੱਲ ਰਹੀ ਸੀ, ਜਿਸ ਦੇ ਚੱਲਦਿਆਂ ਅੱਜ ਉਸ ਨੇ ਇਹ ਕਦਮ ਚੁੱਕਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੇ ਐਸ.ਐਚ.ਓ. ਅਮਨਦੀਪ ਨਾਹਰ ਮੌਕੇ 'ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਪਾਸੋਂ ਜਾਣਕਾਰੀ ਹਾਸਲ ਕਰਕੇ ਮਾਮਲੇ ਦੀ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ ਤੇ ਮਿ੍ਤਕ ਲੜਕੀ ਦੀ ਲਾਸ਼ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰੱਖਵਾ ਦਿੱਤੀ ਗਈ ਹੈ।
;
;
;
;
;
;
;
;