ਸੀਵਰੇਜ ਬੋਰਡ ਦੇ ਠੇਕਾ ਕਾਮਿਆਂ ਵਲੋਂ ਤਿੰਨ ਰੋਜ਼ਾ ਹੜਤਾਲ ਸ਼ੁਰੂ
ਲੌਂਗੋਵਾਲ, 2 ਦਸੰਬਰ (ਵਿਨੋਦ ਸ਼ਰਮਾ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ ਹੇਠ ਜਿਥੇ ਪੂਰੇ ਪੰਜਾਬ ਵਿਚ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਮੇ ਤਿੰਨ ਦਿਨਾਂ ਹੜਤਾਲ ਉਤੇ ਬੈਠ ਗਏ ਹਨ, ਉਥੇ ਹੀ ਲੌਂਗੋਵਾਲ, ਚੀਮਾ, ਦਿੜ੍ਹਬਾ, ਖਨੌਰੀ ਅਤੇ ਲਹਿਰਾ ਆਦਿ ਸਟੇਸ਼ਨਾਂ ਉਤੇ ਦਿਨ ਰਾਤ ਦੀ ਹੜਤਾਲ ਜਾਰੀ ਹੈ।
ਬੁਲਾਰਿਆਂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਠੇਕੇਦਾਰਾਂ, ਕੰਪਨੀਆਂ, ਸੋਸਾਇਟੀਆਂ ਆਦਿ ਰਾਹੀਂ ਕੰਮ ਕਰਦੇ ਠੇਕਾ ਆਧਾਰਿਤ ਕਾਮਿਆਂ ਨੂੰ ਵਿਭਾਗ ਵਿਚ ਮਰਜ ਕਰਕੇ ਰੈਗੂਲਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਗੁਜ਼ਾਰੇ ਜੋਗੀ ਤਨਖਾਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ 'ਆਪ ਸਰਕਾਰ' ਨੇ ਆਪਣੇ ਕਾਰਜਕਾਲ ਦੇ ਪੌਣੇ ਚਾਰ ਸਾਲਾਂ ਵਿਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਹਾਲੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨ੍ਹੀ ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪਿਸਣ ਲਈ ਮਜਬੂਰ ਕੀਤਾ ਹੋਇਆ ਹੈ। ਇਸ ਮੌਕੇ ਭੁਪਿੰਦਰ ਸਿੰਘ ਲੌਂਗੋਵਾਲ, ਜਗਧੀਰ ਸਿੰਘ, ਗੁਰਦਾਸ ਸਿੰਘ, ਦਰਸ਼ਨ ਸਿੰਘ, ਬਲਵੰਤ ਸਿੰਘ ਅਤੇ ਗੁਰਮੇਲ ਸਿੰਘ ਹਾਜ਼ਰ ਸਨ।
;
;
;
;
;
;
;
;
;