ਨੇਹਾ ਸ਼ਰਮਾ ਤੋਂ ਈ.ਡੀ. ਨੇ ਆਨਲਾਈਨ ਸੱਟੇਬਾਜ਼ੀ ਐਪ ਮਾਮਲੇ ਵਿਚ ਕੀਤੀ ਪੁੱਛਗਿੱਛ
ਮੁੰਬਈ , 2 ਦਸੰਬਰ - ਬਾਲੀਵੁੱਡ ਅਦਾਕਾਰਾ ਅਤੇ ਕਾਂਗਰਸ ਨੇਤਾ ਅਜੀਤ ਸ਼ਰਮਾ ਦੀ ਧੀ ਨੇਹਾ ਸ਼ਰਮਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਇਕ ਆਨਲਾਈਨ ਸੱਟੇਬਾਜ਼ੀ ਪਲੇਟਫਾਰਮ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਤਲਬ ਕੀਤਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਅਦਾਕਾਰਾ ਨੂੰ ਪੁੱਛਗਿੱਛ ਲਈ ਈ.ਡੀ. ਦੇ ਸਾਹਮਣੇ ਪੇਸ਼ ਹੋਈ।
ਉਨ੍ਹਾਂ ਕਿਹਾ ਕਿ ਅਦਾਕਾਰਾ ਦਾ ਬਿਆਨ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐਮ.ਐਲ.ਏ.) ਦੇ ਤਹਿਤ ਦਰਜ ਕੀਤਾ ਜਾ ਰਿਹਾ ਹੈ। ਕਥਿਤ ਤੌਰ 'ਤੇ ਉਸ ਦੇ ਵੱਖ-ਵੱਖ ਸਮਰਥਨਾਂ ਰਾਹੀਂ ਸੱਟੇਬਾਜ਼ੀ ਪਲੇਟਫਾਰਮ ਨਾਲ ਸੰਬੰਧ ਹਨ। ਨੇਹਾ ਨੇ ਇਸ ਬਾਰੇ ਕੋਈ ਬਿਆਨ ਸਾਂਝਾ ਨਹੀਂ ਕੀਤਾ ਹੈ। ਈ.ਡੀ. ਨੇ ਪਹਿਲਾਂ ਸਾਬਕਾ ਕ੍ਰਿਕਟਰ ਸ਼ਿਖਰ ਧਵਨ ਅਤੇ ਸੁਰੇਸ਼ ਰੈਨਾ ਤੋਂ ਇਸੇ ਤਰ੍ਹਾਂ ਪੁੱਛਗਿੱਛ ਕਰਨ ਤੋਂ ਬਾਅਦ 11.14 ਕਰੋੜ ਦੀ ਜਾਇਦਾਦ ਜ਼ਬਤ ਕੀਤੀ ਸੀ।
;
;
;
;
;
;
;
;
;