ਪੰਜਾਬ ਵਿਚ ਸੀਤ ਲਹਿਰ ਜਾਰੀ
ਚੰਡੀਗੜ੍ਹ, 3 ਦਸੰਬਰ- ਪੰਜਾਬ ਵਿਚ ਸੀਤ ਲਹਿਰ ਚੱਲ ਰਹੀ ਹੈ। 24 ਘੰਟਿਆਂ ਵਿਚ ਸੂਬੇ ਦਾ ਘੱਟੋ-ਘੱਟ ਤਾਪਮਾਨ ਇਕ ਡਿਗਰੀ ਘੱਟ ਗਿਆ ਹੈ, ਜੋ ਆਮ ਨਾਲੋਂ 1.6 ਡਿਗਰੀ ਘੱਟ ਹੈ। ਧੁੰਦ ਵੀ ਪੈ ਰਹੀ ਹੈ। ਅੱਜ ਵੀ ਸੂਬੇ ਲਈ ਸੀਤ ਲਹਿਰ ਦਾ ਯੈਲੋ ਅਲਰਟ ਲਹਿਰ ਜਾਰੀ ਕੀਤਾ ਗਿਆ ਹੈ। ਫਰੀਦਕੋਟ ਵਿਚ ਸਭ ਤੋਂ ਘੱਟ ਤਾਪਮਾਨ 3 ਡਿਗਰੀ ਦਰਜ ਕੀਤਾ ਗਿਆ, ਜਿਸ ਨਾਲ ਇਹ ਸੂਬੇ ਦਾ ਸਭ ਤੋਂ ਠੰਢਾ ਜ਼ਿਲ੍ਹਾ ਬਣ ਗਿਆ।
ਚੰਡੀਗੜ੍ਹ ਵਿਚ ਤਾਪਮਾਨ 6.6 ਡਿਗਰੀ ਦਰਜ ਕੀਤਾ ਗਿਆ। ਜਲੰਧਰ ਅਤੇ ਚੰਡੀਗੜ੍ਹ ਵਿਚ ਹਵਾ ਪ੍ਰਦੂਸ਼ਿਤ ਬਣੀ ਹੋਈ ਹੈ। 5 ਦਸੰਬਰ 2025 ਤੋਂ ਸ਼ੁਰੂ ਹੋ ਕੇ ਇੱਕ ਨਵੀਂ ਪਰ ਹਲਕੀ ਪੱਛਮੀ ਗੜਬੜੀ ਪੱਛਮੀ ਹਿਮਾਲਿਆ ਵਿਚ ਮੌਸਮ ਨੂੰ ਫਿਰ ਪ੍ਰਭਾਵਿਤ ਕਰੇਗੀ।
ਮੌਸਮ ਵਿਭਾਗ ਦੇ ਅਨੁਸਾਰ ਅੱਜ ਮੌਸਮ ਖੁਸ਼ਕ ਰਹੇਗਾ। ਹਾਲਾਂਕਿ ਅੱਜ ਮੌਸਮ ਵਿਭਾਗ ਨੇ ਰਾਜਸਥਾਨ ਨਾਲ ਲੱਗਦੇ ਜ਼ਿਲ੍ਹਿਆਂ ਜਿਵੇਂ ਕਿ ਫਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮੋਗਾ, ਜਲੰਧਰ ਅਤੇ ਮਾਨਸਾ ਵਿਚ ਕੁਝ ਥਾਵਾਂ 'ਤੇ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ।
;
;
;
;
;
;
;
;
;