JALANDHAR WEATHER

ਅਸ਼ਵਨੀ ਸ਼ਰਮਾ ਨੇ ਕੀਤੀ ਸ੍ਰੀ ਗੰਗਾਨਗਰ ਜਾ ਰਹੀ ਸਰਕਾਰੀ ਬੱਸ 'ਤੇ ਹੋਏ ਹਮਲੇ ਦੀ ਨਿੰਦਾ

ਚੰਡੀਗੜ੍ਹ, 3 ਦਸੰਬਰ (ਸੰਦੀਪ ਕੁਮਾਰ ਮਾਹਨਾ) - ਬੀਤੇ ਦਿਨੀਂ ਫਿਰੋਜ਼ਪੁਰ ਤੋਂ ਸ੍ਰੀ ਗੰਗਾਨਗਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ’ਤੇ ਬਾਈਕ ਸਵਾਰ ਤਿੰਨ ਹਮਲਾਵਰਾਂ ਵਲੋਂ ਕੀਤੀ ਗਈ ਗੋਲੀਬਾਰੀ ਬਹੁਤ ਹੀ ਚਿੰਤਾਜਨਕ ਹੈ। ਇਸ ਵਾਰਦਾਤ ਨੇ 1980–1995 ਦੇ ਦਹਿਸ਼ਤਗਰਦੀ ਦੇ ਦੌਰ ਵਿਚ ਬੱਸਾਂ ’ਤੇ ਹੋਏ ਭਿਆਨਕ ਹਮਲਿਆਂ ਦੀ ਯਾਦ ਤਾਜ਼ਾ ਕਰ ਦਿੱਤੀ ਹੈ, ਜੋ ਪੰਜਾਬ ਲਈ ਕਿਸੇ ਵੀ ਤਰ੍ਹਾਂ ਚੰਗਾ ਸੰਕੇਤ ਨਹੀਂ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਕਾਰਜਕਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਦੌਰਾਨ ਕੀਤਾ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜੇ ਇਹ ਸਿਰਫ਼ ਰੋਡ-ਰੇਜ ਜਾਂ ਨੌਜਵਾਨਾਂ ਦੀ ਮਨਮਰਜ਼ੀ ਦਾ ਮਾਮਲਾ ਹੈ, ਤਾਂ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ, ਕਿਉਂਕਿ ਇਸ ਨਾਲ ਸਾਫ਼ ਦਿਖਦਾ ਹੈ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਤੇ ਨਾ ਹੀ ਨੌਜਵਾਨਾਂ ’ਚ ਪੁਲਿਸ ਦਾ ਕੋਈ ਡਰ ਹੈ ਅਤੇ ਪੁਲਿਸ ਤੇ ਪ੍ਰਸ਼ਾਸਨ ਦੀ ਪਕੜ ਬਹੁਤ ਢਿੱਲੀ ਹੈ।

ਸ਼ਰਮਾ ਨੇ ਮੁੱਖ ਮੰਤਰੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੋਵੇਂ ਹੀ ਹਾਲਾਤ ਵਿਚ ਕਾਨੂੰਨ ਵਿਵਸਥਾ ਕਾਇਮ ਰੱਖਣ 'ਚ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਦਾ ਖਮਿਆਜ਼ਾ ਪੰਜਾਬ ਦੀ ਬੇ-ਗੁਨਾਹ ਜਨਤਾ ਆਪਣੀ ਜਾਨ ਮਾਲ ਦਾ ਨੁਕਸਾਨ ਕਰਾ ਕੇ ਭੁਗਤ ਰਹੀ ਹੈ, ਜੋ ਬਹੁਤ ਹੀ ਦੁਖਦਾਈ ਤੇ ਮੰਦਭਾਗਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ